15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟੇ ਦੀ ਹੱਤਿਆ ਦੀ ਜ਼ਿੰਮੇਵਾਰ ‘ਆਪ’ ਸਰਕਾਰ - ਵਿਧਾਇਕ ਜੰਗੀ ਲਾਲ ਮਹਾਜਨ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਸਮਾਜ ਸੇਵਕ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟੇ ਦੀ ਮੌਤ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ‘ਆਪ’ ਸਰਕਾਰ ਹੈ। ਇਸ ਹੱਤਿਆ ਨੇ ਪੰਜਾਬ ਸਰਕਾਰ ’ਤੇ ਅਨੇਕਾਂ ਸਵਾਲ ਖੜੇ ਕੀਤੇ ਹਨ ਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਦੁਹਾਈ ਤਾਂ ਪਾ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਕੁੱਝ ਵੀ ਨਹੀਂ ਹੋਇਆ।

Ad Position 21
No active advertisement
ਅਜੀਤ ਡੈਸਕ 15-10-2026
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਸਮਾਜ ਸੇਵਕ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟੇ ਦੀ ਮੌਤ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ‘ਆਪ’ ਸਰਕਾਰ ਹੈ। ਇਸ ਹੱਤਿਆ ਨੇ ਪੰਜਾਬ ਸਰਕਾਰ ’ਤੇ ਅਨੇਕਾਂ ਸਵਾਲ ਖੜੇ ਕੀਤੇ ਹਨ ਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਦੁਹਾਈ ਤਾਂ ਪਾ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਕੁੱਝ ਵੀ ਨਹੀਂ ਹੋਇਆ। ਇਹ ਪ੍ਰਗਟਾਵਾ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ‘ਆਪ’ ਸਰਕਾਰ ਵੱਲੋਂ ਹੋਕਾ ਦਿੱਤਾ ਜਾ ਰਿਹਾ ਹੈ ਕਿ ਉਸ ਨੇ ਨਸ਼ੇ ਨੂੰ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਨਾਲ ਖ਼ਤਮ ਕਰਕੇ ਰੱਖ ਦਿੱਤਾ ਹੈ ਪਰ ਪਰਵਿੰਦਰ ਝੋਟੇ ਦੀ ਹੱਤਿਆ ਨੇ ਇਸ ਗੱਲ ਨੂੰ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਅੱਜ ਵੀ ਨਸ਼ੇ ਦਾ ਬੋਲ ਬਾਲਾ ਹੈ। ਉਨ੍ਹਾਂ ਕਿਹਾ ਸਰਕਾਰ ਕੇਵਲ ਨਸ਼ਾ ਕਰਨ ਵਾਲੇ ਨੌਜਵਾਨ ਜੋ ਇਸ ਸਮੇਂ ਨਸ਼ੇ ਦੀ ਦਲਦਲ ਵਿਚ ਫਸੇ ਹੋਏ ਹਨ, ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਡੱਕ ਕੇ ਵਾਹ-ਵਾਹ ਖੱਟ ਰਹੀ ਹੈ ਜਦੋਂ ਕਿ ਵੱਡੇ ਮਗਰਮੱਛ ਬਿਨਾਂ ਕਿਸੇ ਡਰ ਤੋਂ ਨਸ਼ਾ ਸਪਲਾਈ ਕਰ ਰਹੇ ਹਨ, ਜਿਨ੍ਹਾਂ ਨੂੰ ਸਰਕਾਰ ਫੜਨ ਵਿਚ ਨਾ ਕਾਮਯਾਬ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟੇ ਦੀ ਮੌਤ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਗ਼ੁੱਸੇ ਦੀ ਲਹਿਰ ਹੈ ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟੇ ਦੀ ਘਟਨਾ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ ਤਾਂ ਜੋ ਇਸ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੇ ਨਸ਼ਿਆਂ ਵਿਰੁੱਧ ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢੀ- ਚੌਹਾਨ ਅਗਲੀ ਖ਼ਬਰ ਐਸ.ਪੀ.ਐਨ. ਕਾਲਜ, ਮੁਕੇਰੀਆਂ ਦੇ ਬੀ.ਵਾਕ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ’ਚ ਤੀਜਾ ਤੇ ਚੌਥਾ ਸਥਾ...
Ad Position 24