15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਅਤੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ

ਦਸੂਹਾ, 14 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸੈਂਬਲੀ ਵਿਚ ਐਨ.

Ad Position 21
No active advertisement
ਪ੍ਰੋਗਰਾਮ ਦੌਰਾਨ ਦਾ ਦ੍ਰਿਸ਼। ਤਸਵੀਰ : ਕੌਸ਼ਲ 15-10-2026
ਦਸੂਹਾ, 14 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸੈਂਬਲੀ ਵਿਚ ਐਨ.ਐੱਸ.ਐੱਸ. ਵਿੰਗ ਵਲੋਂ ਸਾਇੰਸ ਅਤੇ ਸਮਾਜ ਸ਼ਾਸਤਰ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ਵ ਮਾਨਸਿਕ ਸਿਹਤ ਦਿਵਸ, ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ ਨਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਲੜਕੀਆਂ ਦੇ ਅਧਿਕਾਰਾਂ, ਔਰਤਾਂ ਦੇ ਸਨਮਾਨ ਅਤੇ ਸਮਾਜ ਵਿਚ ਸਮਾਨਤਾ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਐਨ.ਐੱਸ.ਐੱਸ. ਵਲੰਟੀਅਰ ਜਸਲੀਨ ਕੌਰ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਮਾਨਸਿਕ ਸਿਹਤ ਅਤੇ ਭਾਵਨਾਤਮਕ ਤੰਦਰੁਸਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਇਸੇ ਤਰ੍ਹਾਂ ਐਨ.ਐੱਸ.ਐੱਸ. ਵਲੰਟੀਅਰ ਇਸ਼ਮਨਪ੍ਰੀਤ ਕੌਰ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ ਨਵਰਾਤਰੀ ਦੇ ਤਿਉਹਾਰ ਨੂੰ ਜੋੜਦਿਆਂ ਲੜਕੀਆਂ ਦੇ ਸਸ਼ਕਤੀਕਰਨ, ਸਿੱਖਿਆ, ਸਮਾਨਤਾ ਅਤੇ ਨਾਰੀ ਸ਼ਕਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿੱਖਿਆ, ਸਿਹਤ, ਸੁਰੱਖਿਆ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਲੜਕੀਆਂ ਨੂੰ ਆਤਮ-ਵਿਸ਼ਵਾਸੀ ਅਤੇ ਆਤਮ-ਨਿਰਭਰ ਬਣਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਵਰਾਤਰੀ ਦੇ ਪਵਿੱਤਰ ਤਿਉਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਨਾਰੀ ਸ਼ਕਤੀ, ਹਿੰਮਤ, ਸਨਮਾਨ ਅਤੇ ਸਕਾਰਾਤਮਿਕ ਊਰਜਾ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਦਾ ਸਨਮਾਨ ਕੇਵਲ ਤਿਉਹਾਰਾਂ ਤੱਕ ਸਿਮਤ ਨਹੀਂ ਹੋਣਾ ਚਾਹੀਦਾ, ਸਗੋਂ ਰੋਜ਼ਾਨਾ ਜੀਵਨ ਵਿਚ ਵੀ ਔਰਤਾਂ ਅਤੇ ਲੜਕੀਆਂ ਨੂੰ ਬਰਾਬਰੀ ਦਾ ਦਰਜਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਮਾਨਸਿਕ ਸਿਹਤ, ਸਿੱਖਿਆ, ਆਤਮ-ਵਿਸ਼ਵਾਸ ਅਤੇ ਸਮਾਜਿਕ ਬਰਾਬਰੀ ਬਹੁਤ ਮਹੱਤਵਪੂਰਨ ਹਨ। ਇੱਕ ਸਿਹਤਮੰਦ ਸਮਾਜ ਦੀ ਨੀਂਹ ਤੰਦਰੁਸਤ ਮਨ ਅਤੇ ਸਮਾਨਤਾ ’ਤੇ ਆਧਾਰਿਤ ਸੋਚ ਨਾਲ ਰੱਖੀ ਜਾਂਦੀ ਹੈ। ਲੜਕੀਆਂ ਨੂੰ ਸਿੱਖਿਆ ਅਤੇ ਜੀਵਨ ਦੇ ਹਰ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਨਵਰਾਤਰੀ ਸਾਨੂੰ ਨਾਰੀ ਸ਼ਕਤੀ ਦਾ ਸਤਿਕਾਰ ਕਰਨ ਅਤੇ ਔਰਤਾਂ ਦੀ ਸਮਰੱਥਾ ਨੂੰ ਪਛਾਣਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਇੱਕ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ, ਸਾਇੰਸ ਵਿਭਾਗ ਦੇ ਮੁਖੀ ਅਕਾਂਕਸ਼ਾ , ਐਨ.ਐਸ.ਐੱਸ ਵਿੰਗ ਦੇ ਇੰਚਾਰਜ ਸੁਮੇਲੀ, ਸਟਾਫ਼ ਮੈਂਬਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਵੰਡੇ ਅਗਲੀ ਖ਼ਬਰ 2027 ਦੀਆਂ ਚੋਣਾਂ ਜਿੱਤ ਕੇ ਪੰਜਾਬ ’ਚ ਕਾਂਗਰਸ ਸਰਕਾਰ ਬਣੇਗੀ - ਅਮਰਪਾਲ ਕਾਕਾ
Ad Position 24