14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਵੰਡੇ

ਗੜ੍ਹਦੀਵਾਲਾ, 14 ਅਕਤੂਬਰ (ਚੱਗਰ)-ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ ਫਲਦਾਰ ਅਤੇ ਛਾਂਦਾਰ ਪੌਦੇ ਵੰਡੇ ਗਏ। ਇਸ ਮੌਕੇ ਬਾਗ਼ਬਾਨੀ ਵਿਭਾਗ ਹੁਸ਼ਿਆਰਪੁਰ ਦੇ ਡਿਪਟੀ ਡਾਇਰੈਕਟਰ ਜਸਪਾਲ ਸਿੰਘ ਢੇਰੀ ਅਤੇ ਮੰਚ ਦੇ ਪ੍ਰਧਾਨ ਹਰਮੇਲ ਸਿੰਘ ਖੱਖ, ਸਕੱਤਰ ਵਰਿੰਦਰ ਸਿੰਘ ਨਿਮਾਣਾ ਨੇ ਕਿਹਾ ਕਿ ਅੱਜ ਧਰਤੀ ‘ਤੇ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਕਰਕੇ ਸਮੁੱਚੀ ਮਨੁੱਖੀ ਜਾਤੀ, ਜੀਵ-ਜੰਤੂ ਅਤੇ ਬਨਸਪਤੀ ਦੀ ਹੋਂਦ ਲਈ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-10-2026
ਗੜ੍ਹਦੀਵਾਲਾ, 14 ਅਕਤੂਬਰ (ਚੱਗਰ)-ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ ਫਲਦਾਰ ਅਤੇ ਛਾਂਦਾਰ ਪੌਦੇ ਵੰਡੇ ਗਏ। ਇਸ ਮੌਕੇ ਬਾਗ਼ਬਾਨੀ ਵਿਭਾਗ ਹੁਸ਼ਿਆਰਪੁਰ ਦੇ ਡਿਪਟੀ ਡਾਇਰੈਕਟਰ ਜਸਪਾਲ ਸਿੰਘ ਢੇਰੀ ਅਤੇ ਮੰਚ ਦੇ ਪ੍ਰਧਾਨ ਹਰਮੇਲ ਸਿੰਘ ਖੱਖ, ਸਕੱਤਰ ਵਰਿੰਦਰ ਸਿੰਘ ਨਿਮਾਣਾ ਨੇ ਕਿਹਾ ਕਿ ਅੱਜ ਧਰਤੀ ‘ਤੇ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਕਰਕੇ ਸਮੁੱਚੀ ਮਨੁੱਖੀ ਜਾਤੀ, ਜੀਵ-ਜੰਤੂ ਅਤੇ ਬਨਸਪਤੀ ਦੀ ਹੋਂਦ ਲਈ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਕਿਉਂਕਿ ਧਰਤੀ ਦੇ ਉੱਤੇ ਵੱਧ ਰਹੇ ਤਾਪਮਾਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਵਾਸਤੇ ਆਪਣੀਆਂ ਘਰੇਲੂ ਥਾਵਾਂ, ਬਗ਼ੀਚਿਆਂ ਅਤੇ ਜਨਤਕ ਸਥਾਨਾਂ ਉੱਤੇ ਛਾਂਦਾਰ ਅਤੇ ਫਲਦਾਰ ਪੌਦੇ ਲਾਉਣ ਦੀ ਸਖ਼ਤ ਲੋੜ ਹੈ। ਇਸ ਦੌਰਾਨ ਸੰਤ ਸੇਵਾ ਸਿੰਘ ਵੱਲੋਂ ਫਲਦਾਰ ਪੌਦੇ ਵੰਡਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੈਨੇਡਾ ਤੋਂ ਸਹੋਤਾ ਪਰਿਵਾਰ, ਕਿਸਾਨ ਹੋਰਟੀ ਸਟੋਰ ਕੱਕੋ,ਪੰਮੀ ਫਰੂਟ ਨਰਸਰੀ, ਬਲਵੀਰ ਸਿੰਘ ਸਹੋਤਾ, ਹਰਭਜਨ ਸਿੰਘ, ਭੁਪਿੰਦਰ ਸਿੰਘ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ’ਤੇ ਕਮਲਜੀਤ ਖੜੌਦੀ ਦੀ ਗ੍ਰਿਫ਼ਤਾਰੀ ਨਿੰਦਣਯੋਗ-ਆਗੂ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਅਤੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ...
Ad Position 24