14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਦੀ ਆਮਦ ’ਤੇ ਕਮਲਜੀਤ ਖੜੌਦੀ ਦੀ ਗ੍ਰਿਫ਼ਤਾਰੀ ਨਿੰਦਣਯੋਗ-ਆਗੂ

ਮਾਹਿਲਪੁਰ, 14 ਅਕਤੂਬਰ ( ਰਜਿੰਦਰ ਸਿੰਘ)-ਮੁੱਖ ਮੰਤਰੀ ਦੀ ਹੁਸ਼ਿਆਰਪੁਰ ਆਮਦ ’ਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਕਮਲਜੀਤ ਖੜੌਦੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਘਰ ’ਚ ਨਜ਼ਰਬੰਦ ਕਰਨ ਉਪਰੰਤ ਸਕੂਲ ਵਿਚ ਆਪਣੀ ਨਿਗਰਾਨੀ ’ਚ ਡਿਊਟੀ ਕਰਵਾਉਣਾ ਪੰਜਾਬ ਸਰਕਾਰ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਮਾਹਿਲਪੁਰ ਦੇ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਹਾਊਸ ਅਰੈਸਟ ਕਰਨ ਜਾਂ ਜੇਲ੍ਹਾਂ ਵਿਚ ਡੱਕਣ ਨਾਲ ਸਰਕਾਰ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਦਬਾਅ ਨਹੀਂ ਸਕਦੀ।

Ad Position 21
No active advertisement
ਅਜੀਤ ਡੈਸਕ 15-10-2026
ਮਾਹਿਲਪੁਰ, 14 ਅਕਤੂਬਰ ( ਰਜਿੰਦਰ ਸਿੰਘ)-ਮੁੱਖ ਮੰਤਰੀ ਦੀ ਹੁਸ਼ਿਆਰਪੁਰ ਆਮਦ ’ਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਕਮਲਜੀਤ ਖੜੌਦੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਘਰ ’ਚ ਨਜ਼ਰਬੰਦ ਕਰਨ ਉਪਰੰਤ ਸਕੂਲ ਵਿਚ ਆਪਣੀ ਨਿਗਰਾਨੀ ’ਚ ਡਿਊਟੀ ਕਰਵਾਉਣਾ ਪੰਜਾਬ ਸਰਕਾਰ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਮਾਹਿਲਪੁਰ ਦੇ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਹਾਊਸ ਅਰੈਸਟ ਕਰਨ ਜਾਂ ਜੇਲ੍ਹਾਂ ਵਿਚ ਡੱਕਣ ਨਾਲ ਸਰਕਾਰ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਦਬਾਅ ਨਹੀਂ ਸਕਦੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਤੇ ਇਸ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਇਸ ਮੌਕੇ ਬਾਬੂ ਓਮ ਦੱਤ, ਕਮਲਜੀਤ ਖੜੌਦੀ, ਹਰਮਨੋਜ ਕੁਮਾਰ, ਲੈਕਚਰਾਰ ਸੋਹਣ ਲਾਲ ਬੰਗਾ, ਮੈਡਮ ਲਵਦੀਪ ਕੌਰ, ਬਲਵਿੰਦਰ ਕੌਰ ਅਤੇ ਸੁਨੀਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਕੀਰਤਨ ਮੁਕਾਬਲੇ ’ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਵੰਡੇ
Ad Position 24