14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਬਲਵੀਰ ਸਿੰਘ ਫੁਗਲਾਣਾ ਨੂੰ ਕੀਤਾ ਘਰ ’ਚ ਨਜ਼ਰਬੰਦ

ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਹਮਖ਼ਿਆਲੀ ਜਥੇਬੰਦੀਆਂ ਵਲੋਂ ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾਏ ਜਾਣ ਦੇ ਚੱਲਦਿਆਂ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਥਾਣਾ ਮੇਹਟੀਆਣਾ ਪੁਲਿਸ ਵਲੋਂ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਤੇ ਹੋਰਨਾਂ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕਰ ਦਿੱਤਾ।

Ad Position 21
No active advertisement
ਹਰਜਾਪ ਸਿੰਘ ਪਿਤਾ : ਸੁਖਵਿੰਦਰ ਸਿੰਘ ਮਾਤਾ : ਹਰਪ੍ਰੀਤ ਕੌਰ ਵਾਸੀ : ਚੰਨੀਆਂ ਕਲਾਲਾਂ (ਮੁਕੇਰੀਆਂ) 15-10-2026
ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਹਮਖ਼ਿਆਲੀ ਜਥੇਬੰਦੀਆਂ ਵਲੋਂ ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾਏ ਜਾਣ ਦੇ ਚੱਲਦਿਆਂ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਥਾਣਾ ਮੇਹਟੀਆਣਾ ਪੁਲਿਸ ਵਲੋਂ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਤੇ ਹੋਰਨਾਂ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕਰ ਦਿੱਤਾ। ਇਸ ਮੌਕੇ ਫੁਗਲਾਣਾ ਨੇ ਕਿਹਾ ਕਿ ਸਰਕਾਰੀ ਸ਼ਹਿ ‘ਤੇ ਕੀਤੀ ਗਈ ਇਹ ਕਾਰਵਾਈ ਸਿੱਧੇ ਤੌਰ ‘ਤੇ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਰਕਾਰੀ ਗੁੰਡਾਗਰਦੀ, ਨਸ਼ਿਆਂ ਦੇ ਕਾਰੋਬਾਰ ਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਜੇਕਰ ਕੋਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਘਰਾਂ ‘ਚ ਬੰਦ ਕਰਕੇ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ‘ਚ ਨਤੀਜਾ ਭੁਗਤਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਦੇ ਵਿਆਹ ਦੀ ਬਰਾਤ ਦੀ ਸ਼ੋਭਾ ਯਾਤਰਾ ਅੱਜ ਅਗਲੀ ਖ਼ਬਰ ਗੁਰਮਤਿ ਕੀਰਤਨ ਮੁਕਾਬਲੇ ’ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24