14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅਰੋੜਾ ਵਲੋਂ ਪਿੱਪਲਾਂਵਾਲਾ ’ਚ ਮੀਟਿੰਗ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਹੁਸ਼ਿਆਰਪੁਰ ਨਗਰ ਨਿਗਮ ਦੇ ਵਾਰਡ ਨੰਬਰ 20 ਪਿੱਪਲਾਂਵਾਲਾ ਵਿਖੇ ਕਾਂਗਰਸੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਵਾਰਡ ਪ੍ਰਧਾਨ ਸੰਗਤ ਰਾਮ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਹੁਸ਼ਿਆਰਪੁਰ ਨਗਰ ਨਿਗਮ ਦੇ ਵਾਰਡ ਨੰਬਰ 20 ਪਿੱਪਲਾਂਵਾਲਾ ਵਿਖੇ ਕਾਂਗਰਸੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਵਾਰਡ ਪ੍ਰਧਾਨ ਸੰਗਤ ਰਾਮ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਰ੍ਹਾਂ ਤਿਆਰ ਹੋ ਜਾਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ। ਜੇਕਰ ਬੂਥ ਪੱਧਰ ‘ਤੇ ਪਾਰਟੀ ਦਾ ਸੰਗਠਨ ਮਜ਼ਬੂਤ ਹੋਵੇਗਾ ਤਾਂ ਪਾਰਟੀ ਦੀ ਲੋਕਾਂ ਤੱਕ ਪਹੁੰਚ ਵੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਸਿਰਫ਼ ਚੋਣਾਂ ਦੇ ਨੇੜੇ ਆਉਣ ‘ਤੇ ਹੀ ਨਹੀਂ, ਸਗੋਂ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ, ਉਨ੍ਹਾਂ ਦੇ ਮੁੱਦਿਆਂ ਨੂੰ ਉਠਾਉਣਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਵਾਰਡ ਪੱਧਰ ‘ਤੇ ਸਰਗਰਮ ਬਣਾਉਣਾ ਹਰ ਵਰਕਰ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ ਸੁਰਿੰਦਰ ਕੁਮਾਰ ਮਿਸਤਰੀ, ਉਂਕਾਰ ਸਿੰਘ ਧਾਮੀ, ਛਿੰਦਰ ਪ੍ਰਵੇਸ਼, ਬਲਵਿੰਦਰ ਕੁਮਾਰ ਦੀਪੀ, ਜਸਵਿੰਦਰ ਕੁਮਾਰ ਕਰਾਰੀਆ, ਪਰਮਜੀਤ ਪੰਮਾ, ਯਕਸ਼ਿਤ ਕਰਾਰੀਆ, ਪਰਮਜੀਤ ਕੁੱਕੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਅਗਲੀ ਖ਼ਬਰ ਇਕੋਤਰੀ ਸਮਾਗਮ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦਾ ਕੇਂਦਰ - ਸੰਤ ਬਾਬਾ ਗੁਰਦਿਆਲ ਸਿੰਘ
Ad Position 24