14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਧਾਇਕ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ

ਟਾਂਡਾ ਉੜਮੁੜ, 14 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਹਲਕਾ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਜਸਵੀਰ ਰਾਜਾ ਵੱਲੋਂ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਤਹਿਤ ਵੱਖ-ਵੱਖ ਪਿੰਡਾਂ ਵਿਚ ਪਾਣੀ ਦੀ ਸਪਲਾਈ ਕਰਵਾਈ ਗਈ, ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 15-10-2026
ਟਾਂਡਾ ਉੜਮੁੜ, 14 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਹਲਕਾ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਜਸਵੀਰ ਰਾਜਾ ਵੱਲੋਂ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਤਹਿਤ ਵੱਖ-ਵੱਖ ਪਿੰਡਾਂ ਵਿਚ ਪਾਣੀ ਦੀ ਸਪਲਾਈ ਕਰਵਾਈ ਗਈ, ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪਾਣੀ ਦੀ ਸਮੱਸਿਆ ਸਬੰਧੀ ਜਾਣਕਾਰੀ ਮਿਲ ਰਹੀ ਹੈ, ਉੱਥੇ ਲੋੜ ਅਨੁਸਾਰ ਪਾਣੀ ਦੇ ਟੈਂਕਰ ਭੇਜ ਕੇ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਮੰਗ ਵਧ ਜਾਂਦੀ ਹੈ ਅਤੇ ਅਜਿਹੇ ਸਮੇਂ ਵਿਚ ਕਿਸੇ ਵੀ ਪਿੰਡ ਜਾਂ ਇਲਾਕੇ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਨਾ ਆਵੇ, ਇਸ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਵੀ ਪਾਣੀ ਦੀ ਸੰਭਾਲ ਕਰਨ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਰਦੀਪ ਸਿੰਘ, ਸਨੀਤਾ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ, ਲਖਵੀਰ ਸੰਘ, ਜਸਮੀਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਕਰੇਗੀ ਸਮਰਥਨ -ਬੀਬੀ ਮੀਰਪੁਰ ਅਗਲੀ ਖ਼ਬਰ ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅਰੋੜਾ ਵਲੋਂ ਪਿੱਪਲਾਂਵਾਲਾ ’ਚ ਮੀਟਿੰਗ
Ad Position 24