15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਗੁਰਮਤਿ ਸਮਾਗਮ ਭਲਕੇ

ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸੰਬੰਧੀ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਦੁਪਹਿਰ 12 ਵਜੇ ਤੋਂ ਦੇਰ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ‘ਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾ ਵਾਚਕ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂ.

Ad Position 21
No active advertisement
ਗੁਰਲਿਆਕਤ ਸਿੰਘ ਬਰਾੜ 16-10-2026
ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸੰਬੰਧੀ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਦੁਪਹਿਰ 12 ਵਜੇ ਤੋਂ ਦੇਰ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ‘ਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾ ਵਾਚਕ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂ. ਐੱਸ. ਏ., ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਬਲਜੀਤ ਸਿੰਘ ਅਰਦਾਸੀਆ ਸਿੰਘ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲੰਗਰ ਹਾਲ ‘ਚੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਦੀਵਾਨ ਹਾਲ ‘ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਸਬਾ ਸ਼ਾਮਚੁਰਾਸੀ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿਚ ‘ਪੰਜਾਬ ਬੰਦ’ ਨੂੰ ਮਿਲਿਆ ਸਮਰਥਨ
Ad Position 24