ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ
ਅੱਡਾ ਸਰਾਂ, 15 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਬੜੇ ਉਤਸ਼ਾਹ, ਖ਼ੁਸ਼ੀ ਅਤੇ ਪ੍ਰੇਰਨਾਦਾਇਕ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਲੜਕੀ ਵਿਚ ਅੱਗੇ ਵਧਣ, ਆਪਣੀ ਵੱਖਰੀ ਪਛਾਣ ਬਣਾਉਣ ਅਤੇ ਜੀਵਨ ਵਿਚ ਸਫਲਤਾ ਹਾਸਲ ਕਰਨ ਦੀ ਅਪਾਰ ਸਮਰੱਥਾ ਹੁੰਦੀ ਹੈ।
ਅੱਡਾ ਸਰਾਂ, 15 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਬੜੇ ਉਤਸ਼ਾਹ, ਖ਼ੁਸ਼ੀ ਅਤੇ ਪ੍ਰੇਰਨਾਦਾਇਕ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਲੜਕੀ ਵਿਚ ਅੱਗੇ ਵਧਣ, ਆਪਣੀ ਵੱਖਰੀ ਪਛਾਣ ਬਣਾਉਣ ਅਤੇ ਜੀਵਨ ਵਿਚ ਸਫਲਤਾ ਹਾਸਲ ਕਰਨ ਦੀ ਅਪਾਰ ਸਮਰੱਥਾ ਹੁੰਦੀ ਹੈ। ਲੋੜ ਸਿਰਫ਼ ਇਸ ਗੱਲ ਦੀ ਹੈ ਕਿ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ, ਸਿੱਖਿਆ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਵਿਦਿਆਰਥਣਾਂ ਨੂੰ ਆਤਮ-ਵਿਸ਼ਵਾਸ ਨਾਲ ਆਪਣੇ ਟੀਚਿਆਂ ਵੱਲ ਵਧਣ, ਮਿਹਨਤ ਅਤੇ ਲਗਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਹਰ ਚੁਣੌਤੀ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਤਰਸੇਮ ਸਿੰਘ, ਸਕੱਤਰ ਐੱਸ.ਪੀ. ਸਿੰਘ ਕਾਲੜਾ ਅਤੇ ਯੁਵਸੱਤਾ ਦੇ ਮੁਖੀ ਪ੍ਰਮੋਦ ਸ਼ਰਮਾ ਦੇ ਯੋਗਦਾਨ ਅਤੇ ਬਾਲੜੀਆਂ ਦੀ ਸਿੱਖਿਆ ਤੇ ਸਸ਼ਕਤੀਕਰਨ ਪ੍ਰਤੀ ਸੰਦੇਸ਼ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਗਈ। ਸਮਾਗਮ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਲੜਕੀਆਂ ਨੂੰ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਵਿਕਾਸ ਦੇ ਬਰਾਬਰ ਮੌਕੇ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਦਿਆਰਥਣਾਂ ਨੇ ਆਪਣੇ ਵਿਚਾਰਾਂ ਅਤੇ ਕਲਾਤਮਕ ਪੇਸ਼ਕਾਰੀਆਂ ਰਾਹੀਂ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਾਚ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਨੇ ਸਮਾਗਮ ਦੇ ਮਾਹੌਲ ਨੂੰ ਹੋਰ ਵੀ ਰੰਗੀਨ ਅਤੇ ਉਤਸ਼ਾਹਪੂਰਨ ਬਣਾ ਦਿੱਤਾ।