15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣਾ ਟਾਂਡਾ ਸਾਹਮਣੇ ਮੁੱਖ ਮੰਤਰੀ ਤੇ ਡੀ. ਜੀ. ਪੀ. ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 15 ਅਕਤੂਬਰ (ਭਗਵਾਨ ਸਿੰਘ ਸੈਣੀ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਵਿਰੋਧ ਵਿਚ ਅੱਜ ਟਾਂਡਾ ਉੜਮੁੜ ਵਿਖੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਅਤੇ ਥਾਣਾ ਟਾਂਡਾ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-10-2026
ਟਾਂਡਾ ਉੜਮੁੜ, 15 ਅਕਤੂਬਰ (ਭਗਵਾਨ ਸਿੰਘ ਸੈਣੀ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਵਿਰੋਧ ਵਿਚ ਅੱਜ ਟਾਂਡਾ ਉੜਮੁੜ ਵਿਖੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਅਤੇ ਥਾਣਾ ਟਾਂਡਾ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਤੇ ਡੀ. ਜੀ. ਪੀ. ਪੰਜਾਬ ਦੇ ਪੁਤਲੇ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕੀਤੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਆਗੂਆਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਵਿਚ ਪਾਰਦਰਸ਼ਤਾ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ, ਪ੍ਰਿੰਸੀਪਲ ਇੰਦਰਜੀਤ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ, ਗਣੇਸ਼ ਦੁਸਾਂਝ, ਡਾਕਟਰ ਅਮੋਲਕ ਸਿੰਘ, ਅਮਰ ਸਿੰਘ ਮੁਲਾਜ਼ਮ ਆਗੂ, ਸੁਖਦੇਵ ਰਾਜ ਮਿਆਣੀ, ਜੋਗਿੰਦਰ ਸਿੰਘ ਰਾਣਾ, ਦਿਲਬਰ ਸਿੰਘ, ਸੁਖਬੀਰ ਸਿੰਘ ਜੌੜਾ, ਗੁਰਜੀਤ ਸਿੰਘ ਕੰਗ, ਅਰਵਿੰਦਰ ਸਿੰਘ, ਜਰਨੈਲ ਸਿੰਘ ਸੰਧੂ, ਜਸਵਿੰਦਰ ਸਿੰਘ ਰਾਣੀ ਪਿੰਡ, ਭਿੰਡਾ ਬਾਜਵਾ, ਕਾਲਾ ਸਿੰਘ, ਸ਼ਿੰਦਾ ਸਿੰਘ, ਦਵਿੰਦਰ ਸਿੰਘ ਰਾਣਾ, ਕੁਲਵੰਤ ਸਿੰਘ, ਸਤਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵਰਕਰ ਅਤੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਸੂਹਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਬੰਦ ਦੇ ਸੱਦੇ ਨੂੰ ਮੁਕੇਰੀਆਂ ’ਚ ਮਿਲਿਆ ਭਰਵਾਂ ਸਮਰਥਨ
Ad Position 24