15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੈਮਿਸਟ ਐਸੋਸੀਏਸ਼ਨ ਦਸੂਹਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ

ਦਸੂਹਾ, 15 ਅਕਤੂਬਰ (ਕੌਸ਼ਲ)-ਕੈਮਿਸਟ ਐਸੋਸੀਏਸ਼ਨ ਦਸੂਹਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦਵਾਈਆਂ ਦੀਆਂ ਦੁਕਾਨਾਂ ਕਰੀਬ ਦੋ ਘੰਟਿਆਂ ਲਈ ਬੰਦ ਰੱਖੀਆਂ ਗਈਆਂ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 16-10-2026
ਦਸੂਹਾ, 15 ਅਕਤੂਬਰ (ਕੌਸ਼ਲ)-ਕੈਮਿਸਟ ਐਸੋਸੀਏਸ਼ਨ ਦਸੂਹਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦਵਾਈਆਂ ਦੀਆਂ ਦੁਕਾਨਾਂ ਕਰੀਬ ਦੋ ਘੰਟਿਆਂ ਲਈ ਬੰਦ ਰੱਖੀਆਂ ਗਈਆਂ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅੰਸ਼ੁਲ ਖੰਨਾ, ਚੇਅਰਮੈਨ ਰਾਜਨ ਰਲ੍ਹਨ, ਵਾਈਸ ਪ੍ਰਧਾਨ ਚੰਦਨ ਕੌਸ਼ਲ ਤੇ ਸਰਪ੍ਰਸਤ ਪ੍ਰੇਮ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਉਨ੍ਹਾਂ ਲੋਕਾਂ ਦੇ ਨਾਲ ਬਿਲਕੁਲ ਵੀ ਨਹੀਂ ਹੈ, ਜੋ ਆਪਣੇ ਕਿੱਤੇ ਦੀ ਆੜ ਵਿਚ ਗ਼ਲਤ ਕੰਮ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਕੈਮਿਸਟ ਨਸ਼ਾ ਵੇਚਣ ਵਰਗੀਆਂ ਗਤੀਵਿਧੀਆਂ ਵਿਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਐਸੋਸੀਏਸ਼ਨ ਵਲੋਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਨਿਲ ਸ਼ਰਮਾ, ਅਸ਼ਵਨੀ ਕਾਲਾ, ਵਿਕਾਸ ਸ਼ਰਮਾ, ਅਜੀਤ ਸਿੰਘ, ਜਸਪਾਲ ਸਿੰਘ, ਵਿਜੇ ਨਈਅਰ, ਪਰਮਿੰਦਰ ਸਿੰਘ ਬਬਲੂ ਸਮੇਤ ਹੋਰ ਕਈ ਕੈਮਿਸਟ ਵੀਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਡਾ ਭੂੰਗਾ ਪੂਰਨ ਤੌਰ ‘ਤੇ ਬੰਦ ਰਿਹਾ ਅਗਲੀ ਖ਼ਬਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣਾ ਟਾਂਡਾ ਸਾਹਮਣੇ ਮੁੱਖ ਮੰਤਰੀ ਤੇ ਡੀ. ਜੀ. ਪੀ. ਦਾ ਪੁਤਲਾ ਫੂਕਿਆ
Ad Position 24