ਅਕਾਲੀ ਦਲ ਵਾਰਿਸ ਪੰਜਾਬ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਦਾ ਸਨਮਾਨ
ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਰਮਜੀਤ ਕੌਰ ਮੈਲੀ ਨੂੰ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬਣਾਉਣ ਮਗਰੋਂ ਪ੍ਰਮਾਤਮਾ ਦਾ ਸ਼ੁਕਰਾਨਾ ਲਈ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਵੱਲੋਂ ਪਰਮਜੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਰਮਜੀਤ ਕੌਰ ਮੈਲੀ ਨੂੰ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬਣਾਉਣ ਮਗਰੋਂ ਪ੍ਰਮਾਤਮਾ ਦਾ ਸ਼ੁਕਰਾਨਾ ਲਈ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਵੱਲੋਂ ਪਰਮਜੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਵਿਖੇ ਸ਼ਰੇਆਮ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਪੰਜਾਬ ’ਚ ਆਪ ਸਰਕਾਰ ਦੇ ਰਾਜ ਪੰਜਾਬ ’ਚ ਸ਼ਰੇਆਮ ਗੁੰਡਾ ਰਾਜ ਚੱਲ ਰਿਹਾ ਜਿਸ ਕਾਰਨ ਆਏ ਦਿਨ ਮਾਵਾਂ ਦੇ ਪੁੱਤਰ ਗੋਲੀਆਂ ਤੇ ਨਸ਼ੇ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾਂ ਗਵਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਨਸ਼ੇ ਨੂੰ ਠੱਲ੍ਹ ਪਾਈ ਜਾਵੇਗੀ ਤੇ ਗੁੰਡਾ ਰਾਜ ਖ਼ਤਮ ਕੀਤਾ ਜਾਵੇਗਾ। ਇਸ ਮੌਕੇ ਭਾਈ ਰਜਿੰਦਰ ਸਿੰਘ ਚੱਕ ਸਿੰਘਾ, ਭਾਈ ਸੋਢੀ ਸਿੰਘ, ਗੁਰਕੀਰਤ ਸਿੰਘ, ਜਸਪ੍ਰੀਤ ਸਿੰਘ, ਜੁਝਾਰ ਸਿੰਘ, ਹਰਵਰਿੰਦਰ ਸਿੰਘ, ਜਸਵੀਰ ਸਿੰਘ ਸ਼ੀਰਾ, ਤਰਲੋਚਨ ਸਿੰਘ, ਕੁਸ਼ਪਿੰਦਰ ਕੌਰ, ਰਾਣੀ, ਰਜਿੰਦਰ ਕੌਰ ਢੱਕੋਂ, ਉਂਕਾਰ ਸਿੰਘ ਨੂਰਪੁਰ, ਮਨਦੀਪ ਸਿੰਘ, ਬਲਜਿੰਦਰ ਸਿੰਘ ਹੁਸ਼ਿਆਰਪੁਰ, ਮਨੀਤ ਸਿੰਘ ਹੁਸ਼ਿਆਰਪੁਰ, ਹਰਦੀਪ ਸਿੰਧ ਚੱਬੇਵਾਲ, ਅਮਰਜੀਤ ਸਿੰਘ, ਹਰਭਜਨ ਸਿੰਘ, ਕਮਲਪ੍ਰੀਤ ਸਿੰਘ ਹਾਜ਼ਰ ਸਨ।