ਖ਼ਾਲਸਾ ਕਾਲਜ ’ਚ ਅੰਗਰੇਜ਼ੀ ਵਿਭਾਗ ਨੇ ਅਕਾਦਮਿਕ ਗਤੀਵਿਧੀ ਕਰਵਾਈ
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਐੱਮ.
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਐੱਮ.ਐੱਲ.ਏ. 8 : ਦ ਰਿਸਰਚਰਜ਼ ਗਾਈਡ ਟੂ ਅਕੈਡਮਿਕ ਰਾਈਟਿੰਗ ਵਿਸ਼ੇ ’ਤੇ ਅਕਾਦਮਿਕ ਗਤੀਵਿਧੀ ਕਰਵਾਈ ਗਈ। ਇਸ ਮੌਕੇ ਪ੍ਰੋ. ਨਵਦੀਪ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਹਵਾਲਿਆਂ ਦੀ ਸਹੀ ਵਰਤੋਂ, ਵਰਕਸ ਸਾਈਟਿਡ ਪੰਨੇ ਦੀ ਤਿਆਰੀ, ਸਰੋਤਾਂ ਦਾ ਉਚਿੱਤ ਜ਼ਿਕਰ ਕਰਨ ਅਤੇ ਵਿਦਵਤਾਪੂਰਨ ਸਮਗਰੀ ਦੀ ਨੈਤਿਕ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਸਾਹਿੱਤਿਕ ਚੋਰੀ ਤੋਂ ਬਚਣ, ਅਕਾਦਮਿਕ ਇਮਾਨਦਾਰੀ ਬਣਾਈ ਰੱਖਣ ਅਤੇ ਖੋਜ ਦੇ ਵਿਦਵਤਾਪੂਰਨ ਲੇਖਣ ਦੇ ਹੁਨਰਾਂ ਨੂੰ ਵਿਕਸਿਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਅੰਗਰੇਜ਼ੀ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਖੋਜ-ਮੁੱਖੀ ਦ੍ਰਿਸ਼ਟੀਕੋਣ ਅਪਣਾਉਣ ਅਤੇ ਅਕਾਦਮਿਕ ਲੇਖਣ ਵਿਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਪ੍ਰਬੰਧ ਪ੍ਰੋ. ਪੂਨਮ ਵੱਲੋਂ ਕੀਤਾ ਗਿਆ ਤੇ ਪ੍ਰੋ. ਰਿਤੂ ਸਿੰਘ ਨੇ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ।