17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲੋਕਾਂ ਨੂੰ ਪ੍ਰੇਸ਼ਾਨ ਕੀਤੇ ਬਿਨਾਂ ਸਰਕਾਰੀ ਨੀਤੀਆਂ ਦਾ ਵਿਰੋਧ ਕਰਨ ਅੰਦੋਲਨਕਾਰੀ-ਡਾ. ਬੱਗਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕਤੰਤਰ ਵਿਚ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਲੋਕਾਂ ਦਾ ਬੁਨਿਆਦੀ ਅਧਿਕਾਰ ਹੈ ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 19 ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਦਿੰਦੀ ਹੈ ਪਰ ਭਾਰਤ ’ਚ ਅੱਜ ਕੱਲ੍ਹ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਅੰਦੋਲਨਕਾਰੀ ਦੁਕਾਨਾਂ ਬੰਦ ਕਰਨ, ਬਾਜ਼ਾਰ ਬੰਦ ਕਰਨ, ਹਾਈਵੇ ਜਾਮ ਕਰਨ ਤੇ ਰੇਲਾਂ-ਗੱਡੀਆਂ ਨੂੰ ਰੋਕਣ ਦਾ ਸੱਦਾ ਦਿੰਦੇ ਹਨ। ਅਜਿਹੇ ਸੱਦੇ ਨਾਲ ਸਾਧਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕਤੰਤਰ ਵਿਚ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਲੋਕਾਂ ਦਾ ਬੁਨਿਆਦੀ ਅਧਿਕਾਰ ਹੈ ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 19 ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਦਿੰਦੀ ਹੈ ਪਰ ਭਾਰਤ ’ਚ ਅੱਜ ਕੱਲ੍ਹ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਅੰਦੋਲਨਕਾਰੀ ਦੁਕਾਨਾਂ ਬੰਦ ਕਰਨ, ਬਾਜ਼ਾਰ ਬੰਦ ਕਰਨ, ਹਾਈਵੇ ਜਾਮ ਕਰਨ ਤੇ ਰੇਲਾਂ-ਗੱਡੀਆਂ ਨੂੰ ਰੋਕਣ ਦਾ ਸੱਦਾ ਦਿੰਦੇ ਹਨ। ਅਜਿਹੇ ਸੱਦੇ ਨਾਲ ਸਾਧਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੂੰ ਪ੍ਰੇਸ਼ਾਨ ਕਰਕੇ ਪ੍ਰਦਰਸ਼ਨ ਕਰਨਾ ਠੀਕ ਨਹੀਂ ਹੈ। ਇਹ ਪ੍ਰਗਟਾਵਾ ਸਵੇਰਾ ਸੰਸਥਾ ਦੇ ਕਨਵੀਨਰ ਡਾ. ਅਜੇ ਬੱਗਾ ਨੇ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 78 ਸਾਲਾਂ ਬਾਅਦ ਹੁਣ ਸਮਾਂ ਆ ਗਿਆ ਹੈ ਕਿ ਵਿਰੋਧ ਕਰਨ ਵਾਲੇ ਵਿਰੋਧ ਦੇ ਨਵੇਂ ਵਧੇਰੇ ਸ਼ਕਤੀਸ਼ਾਲੀ ਤੇ ਸਭਿਅਕ ਤਰੀਕੇ ਲੱਭਣ। ਉਨ੍ਹਾਂ ਅੰਦੋਲਨਕਾਰੀਆਂ ਨੂੰ ਅਪੀਲ ਕੀਤੀ ਕਿ ਗ਼ਲਤ ਮਨੁੱਖਤਾ ਵਿਰੋਧੀ ਸਰਕਾਰੀ ਨੀਤੀਆਂ ਦਾ ਵਿਰੋਧ ਨਵੇਂ ਤਰੀਕਿਆਂ ਨਾਲ ਕਰਨ ਤਾਂ ਕਿ ਜਨ ਜੀਵਨ ਵਿਚ ਵਿਘਨ ਨਾ ਪਵੇ ਅਤੇ ਲੋਕ ਅੰਦੋਲਨਕਾਰੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਮਾਰਸ਼ਲ ਤੇ ਸੁਖਵਿੰਦਰ ਅਰੋੜਾ ਵਲੋਂ ਰਾਮ-ਲੀਲ੍ਹਾ ਦੀ ਨੌਵੀਂ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਕਾਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ ਵਿਚ ਪਹੁੰਚੇ ਵੱਡੀ ਗਿਣਤੀ ’ਚ ਨੌਜਵਾਨ
Ad Position 24