16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੀ. ਐਚ. ਸੀ. ਬੀਣੇਵਾਲ ’ਚ ਮਰੀਜ਼ਾਂ ਨੂੰ ਹੱਥ ਧੋਣ ਦੀ ਸਹੀ ਵਿਧੀ ਬਾਰੇ ਕੀਤਾ ਜਾਗਰੂਕ

ਬੀਣੇਵਾਲ, 16 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ‘ਤੇ ਡਾ: ਨਿਰਮਲ ਕੁਮਾਰ ਐਸ.

Ad Position 21
No active advertisement
ਅਜੀਤ ਡੈਸਕ 17-10-2026
ਬੀਣੇਵਾਲ, 16 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ‘ਤੇ ਡਾ: ਨਿਰਮਲ ਕੁਮਾਰ ਐਸ. ਐਮ. ਓ. ਸੀ. ਐਚ. ਸੀ. ਬੀਣੇਵਾਲ ਦੀ ਅਗਵਾਈ ‘ਚ ਮਰੀਜ਼ਾਂ ਨੂੰ ਹੱਥ ਧੋਣ ਦੀ ਸਹੀ ਵਿਧੀ ਤੇ ਇਸ ਦੀ ਮਹੱਤਤਾ ਵਾਰੇ ਜਾਗਰੂਕ ਕੀਤਾ। ਇਸ ਮੌਕੇ ਮਰੀਜ਼ਾਂ ਨੂੰ ਦੱਸਿਆ ਗਿਆ ਕਿ ਹੱਥਾਂ ਦੀ ਸਫ਼ਾਈ ਸਿਹਤਮੰਦ ਜੀਵਨ ਲਈ ਜ਼ਰੂਰੀ ਹੈ। ਸਾਬਣ ਤੇ ਸਾਫ਼ ਪਾਣੀ ਨਾਲ ਸਹੀ ਢੰਗ ਨਾਲ ਹੱਥ ਧੋਣ ਨਾਲ ਦਸਤ, ਪੇਟ ਦੀਆਂ ਬਿਮਾਰੀਆਂ ਤੇ ਹੋਰ ਕਈ ਤਰ੍ਹਾਂ ਦੇ ਇਨਫੈਕਸ਼ਨਾਂ ਤੋਂ ਬਚਿਆ ਜਾ ਸਕਦਾ ਹੈ। ਲੋਕਾਂ ਨੂੰ ਖਾਣਾ ਖਾਣ ਤੋਂ ਪਹਿਲਾ ਅਤੇ ਪਖਾਨਾ ਜਾਣ ਤੋਂ ਬਾਅਦ, ਖਾਣਾ ਤਿਆਰ ਕਰਨ ਤੋਂ ਪਹਿਲਾਂ ਅਤੇ ਖੰਘਣ ਜਾ ਛਿੱਕਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਐਸ. ਐਮ. ਓ. ਡਾ. ਨਿਰਮਲ ਕੁਮਾਰ ਨੇ ਦੱਸਿਆ ਕਿ ਜਾਗਰੂਕਤਾ ਵਿਧੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫ਼ਾਈ ਦੀਆਂ ਚੰਗੀਆਂ ਆਦਤਾਂ ਅਪਣਾਉਣ ਤੇ ਬਿਮਾਰੀਆਂ ਤੋਂ ਬਚਾਅ ਲਈ ਪ੍ਰੇਰਿਤ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਵਪਾਰੀਆਂ ਵਲੋਂ ਨਗਰ ਕੌਂਸਲ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਨਾਲ ਬੈਠਕ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੈਨੇਜਰ ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ
Ad Position 24