16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਵਰਗਧਾਮ ਦਸੂਹਾ ਦੇ ਵਿਕਾਸ ਲਈ ਮੁਨੀਸ਼ ਚੱਢਾ ਨੇ ਦਿੱਤੇ 21 ਹਜ਼ਾਰ ਰੁਪਏ

ਦਸੂਹਾ, 16 ਅਕਤੂਬਰ (ਕੌਸ਼ਲ)-ਸਵਰਗ ਧਾਮ ਦਸੂਹਾ ਦੇ ਵਿਕਾਸ, ਆਧੁਨਿਕੀਕਰਨ ਤੇ ਸੁੰਦਰੀਕਰਨ ਦੇ ਕਾਰਜਾਂ ਲਈ ਸੀਨੀਅਰ ਕਾਂਗਰਸੀ ਆਗੂ ਮੁਨੀਸ਼ ਚੱਢਾ ਨੇ 21 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ। ਇਸ ਨੇਕ ਉਪਰਾਲੇ ਲਈ ਸਵਰਗਧਾਮ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਦਸੂਹਾ, 16 ਅਕਤੂਬਰ (ਕੌਸ਼ਲ)-ਸਵਰਗ ਧਾਮ ਦਸੂਹਾ ਦੇ ਵਿਕਾਸ, ਆਧੁਨਿਕੀਕਰਨ ਤੇ ਸੁੰਦਰੀਕਰਨ ਦੇ ਕਾਰਜਾਂ ਲਈ ਸੀਨੀਅਰ ਕਾਂਗਰਸੀ ਆਗੂ ਮੁਨੀਸ਼ ਚੱਢਾ ਨੇ 21 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ। ਇਸ ਨੇਕ ਉਪਰਾਲੇ ਲਈ ਸਵਰਗਧਾਮ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਐਡਵੋਕੇਟ ਪੁਨੀਤ ਬੱਸੀ ਨੇ ਕਿਹਾ ਕਿ ਸਵਰਗਧਾਮ ਨੂੰ ਹੋਰ ਸੁੰਦਰ ਤੇ ਆਧੁਨਿਕ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਨੀਸ਼ ਚੱਢਾ ਵਲੋਂ ਦਿੱਤਾ ਗਿਆ ਸਹਿਯੋਗ ਇਨ੍ਹਾਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁਨੀਸ਼ ਚੱਢਾ ਦਾ ਧਾਰਮਿਕ, ਸਮਾਜਿਕ ਤੇ ਪਰਉਪਕਾਰੀ ਕਾਰਜਾਂ ਵਿਚ ਯੋਗਦਾਨ ਸ਼ਲਾਘਾਯੋਗ ਹੈ। ਅਜਿਹੇ ਸਮਾਜ ਸੇਵੀ ਉਪਰਾਲੇ ਹੋਰਨਾਂ ਲੋਕਾਂ ਨੂੰ ਵੀ ਜਨਤਕ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਰਕਾਰੀ ਠੇਕੇਦਾਰ ਅਮਿੱਤ ਬੱਸੀ, ਰਿਟਾਇਰਡ ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ, ਪ੍ਰਿੰਸੀਪਲ ਰਾਜੇਸ਼ ਗੁਪਤਾ ਤੇ ਸਵਰਗਧਾਮ ਦੇ ਪ੍ਰਧਾਨ ਓਮਕਾਰ ਨਾਥ ਰਲਹਣ ਨੇ ਵੀ ਮੁਨੀਸ਼ ਚੱਢਾ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਸਮਾਜ ਦੇ ਸਮਰੱਥ ਵਿਅਕਤੀਆਂ ਨੂੰ ਸਵਰਗਧਾਮ ਦੇ ਵਿਕਾਸ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਝੋਣੋਵਾਲ ਦਾ 2 ਰੋਜ਼ਾ ਛਿੰਝ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਾਮਾਨ ਭੇਟ
Ad Position 24