ਸੁੰਦਰ ਸ਼ਾਮ ਅਰੋੜਾ ਨੇ 2027 ਦੀਆਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ
ਪਿੰਡ ਖੜਕਾਂ ਉਪਰਲੀਆਂ ’ਚ ਕੀਤੀ ਮੀਟਿੰਗ
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਖੜਕਾਂ ਉਪਰਲੀਆਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁਟਣ ਦਾ ਸੱਦਾ ਦਿੱਤਾ।
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਖੜਕਾਂ ਉਪਰਲੀਆਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁਟਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਚੋਣਾਂ ਵਿਚ ਸਫਲਤਾ ਲਈ ਮਜ਼ਬੂਤ ਜਥੇਬੰਦੀ, ਸਰਗਰਮ ਵਰਕਰ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬੇਹੱਦ ਜ਼ਰੂਰੀ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਵਿਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਬੂਥ ਪੱਧਰ ‘ਤੇ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਦੀ ਲੋੜ ਹੈ। ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਹੋਈ ਇਸ ਮੀਟਿੰਗ ਵਿਚ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਸੰਗਠਨ ਨੂੰ ਸਰਗਰਮ ਕਰਨ ਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਤਿਆਰ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਕਰਨ ਚੰਦ, ਸਰਪੰਚ ਕੁਲਦੀਪ ਅਰੋੜਾ, ਸਾਬਕਾ ਸਰਪੰਚ ਬਲਵਿੰਦਰ ਭੱਟੀ, ਬਲਾਕ ਸੰਮਤੀ ਮੈਂਬਰ ਵਿਸ਼ਾਲ ਕੁਮਾਰ, ਨੰਬਰਦਾਰ ਜੈ ਰਾਮ ਤੋਂ ਇਲਾਵਾ ਕਰਨੈਲ ਸਿੰਘ, ਜੋਗਿੰਦਰ ਚੰਦ, ਦਿਲਬਾਗ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਮਨਜੀਤ ਕੌਰ, ਨਰਿੰਦਰ ਕੌਰ, ਸੁਰਿੰਦਰ ਕੌਰ, ਨਸੀਬ ਚੰਦ, ਰਮੇਸ਼ ਲਾਲ, ਚਰਨ ਦਾਸ ਅਤੇ ਚਾਨੂ ਰਾਮ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।