ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਕੋਠੀ ਦਾ ਘਿਰਾਓ ਭਲਕੇ-ਭਿੰਡਰ
ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਚੱਬੇਵਾਲ ਤੇ ਅਤੋਵਾਲ ਇਕਾਈ ਵਲੋਂ 19 ਅਕਤੂਬਰ ਨੂੰ ਸਵੇਰੇ 10 ਵਜੇ ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਦੀ ਕੋਠੀ ਸਾਹਮਣੇ ਹੁਸ਼ਿਆਰਪੁਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਉਪਰੰਤ ਸੂਬੇ ’ਚ ਅਮਨ ਕਾਨੂੰਨ ਵਿਗੜ ਚੁੱਕੀ ਸਥਿਤੀ ਨੂੰ ਲੈ ਕੇ ਇਕ ਲਾਹਨਤ ਪੱਤਰ ਸੌਂਪਿਆ ਜਾਵੇਗਾ।
ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਚੱਬੇਵਾਲ ਤੇ ਅਤੋਵਾਲ ਇਕਾਈ ਵਲੋਂ 19 ਅਕਤੂਬਰ ਨੂੰ ਸਵੇਰੇ 10 ਵਜੇ ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਦੀ ਕੋਠੀ ਸਾਹਮਣੇ ਹੁਸ਼ਿਆਰਪੁਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਉਪਰੰਤ ਸੂਬੇ ’ਚ ਅਮਨ ਕਾਨੂੰਨ ਵਿਗੜ ਚੁੱਕੀ ਸਥਿਤੀ ਨੂੰ ਲੈ ਕੇ ਇਕ ਲਾਹਨਤ ਪੱਤਰ ਸੌਂਪਿਆ ਜਾਵੇਗਾ। ਇਹ ਜਾਣਕਾਰੀ ਜਗਤਾਰ ਸਿੰਘ ਭਿੰਡਰ ਜ਼ਿਲ੍ਹਾ ਪ੍ਰਧਾਨ ਨੇ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਸੂਬੇ ’ਚੋਂ ਨਸ਼ਾ ਖ਼ਤਮ ਕਰਨ ’ਚ ਨਾਕਾਮ ਰਹੀ ਹੈ ਤੇ ਜੇਕਰ ਕੋਈ ਨਸ਼ਾ ਤਸਕਰਾਂ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਤੇ ਅੰਤ ’ਚ ਪਰਵਿੰਦਰ ਸਿੰਘ ਝੋਟੇ ਵਾਲਾ ਹਸ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਕਿਰਤੀ ਕਿਸਾਨ ਯੂਨੀਅਨ ਐਕਸ਼ਨ ਕਮੇਟੀ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਸੰਘਰਸ਼ ਕਰੇਗੀ।