18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਸ਼ਵ ਖੁਰਾਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਵਿਚ ਇੰਟਰ-ਹਾਊਸ ਸਲਾਦ ਮੇਕਿੰਗ ਮੁਕਾਬਲਾ ਕਰਵਾਇਆ

ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਵਿਸ਼ਵ ਖੁਰਾਕ ਦਿਵਸ ਦੇ ਮੌਕੇ ’ਤੇ ਇੰਟਰ-ਹਾਊਸ ਸਲਾਦ ਮੇਕਿੰਗ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੌਸ਼ਟਿਕ ਖੁਰਾਕ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਰਚਨਾਤਮਕਤਾ, ਪਕਵਾਨ ਕਲਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 18-10-2026
ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਵਿਸ਼ਵ ਖੁਰਾਕ ਦਿਵਸ ਦੇ ਮੌਕੇ ’ਤੇ ਇੰਟਰ-ਹਾਊਸ ਸਲਾਦ ਮੇਕਿੰਗ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੌਸ਼ਟਿਕ ਖੁਰਾਕ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਰਚਨਾਤਮਕਤਾ, ਪਕਵਾਨ ਕਲਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਸਕੂਲ ਦੇ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਦੀ ਅਗਵਾਈ ਹੇਠ ਕਰਵਾਏ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਤਾਜ਼ੇ, ਪੌਸ਼ਟਿਕ ਤੇ ਆਕਰਸ਼ਕ ਸਲਾਦ ਤਿਆਰ ਕੀਤੇ। ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਸਬਜ਼ੀਆਂ ਤੇ ਹੋਰ ਪੌਸ਼ਟਿਕ ਖਾਧ ਪਦਾਰਥਾਂ ਦਾ ਸੁੰਦਰ ਸੁਮੇਲ ਪੇਸ਼ ਕਰਦਿਆਂ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਪਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਮੁਕਾਬਲੇ ਵਿਚ ਅਵਨੀ ਹਾਊਸ ਦੀ ਹਾਊਸ ਇੰਚਾਰਜ ਅਧਿਆਪਕਾ ਸ਼ਿਖਾ ਰਾਣੀ ਤੇ ਅੰਬਰ ਹਾਊਸ ਦੀ ਹਾਊਸ ਇੰਚਾਰਜ ਅਧਿਆਪਕਾ ਮੰਜੂ ਬਾਲਾ ਦੇ ਮਾਰਗਦਰਸ਼ਨ ਹੇਠ ਦੋਵਾਂ ਹਾਊਸਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਅਨਲ ਹਾਊਸ ਦੀ ਹਾਊਸ ਇੰਚਾਰਜ ਅਧਿਆਪਕਾ ਪ੍ਰੀਤੀ ਸੈਣੀ ਤੇ ਅਨੰਤ ਹਾਊਸ ਦੀ ਹਾਊਸ ਇੰਚਾਰਜ ਅਧਿਆਪਕਾ ਕਮਲਜੀਤ ਕੌਰ ਦੇ ਮਾਰਗਦਰਸ਼ਨ ਹੇਠ ਦੋਵਾਂ ਹਾਊਸਾਂ ਨੇ ਦੂਜਾ ਸਥਾਨ ਹਾਸਿਲ ਕੀਤਾ। ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਸਾਰੇ ਜੇਤੂਆਂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ, ਰਚਨਾਤਮਕ ਸੋਚ ਤੇ ਸਹਿਯੋਗ ਦੀ ਭਾਵਨਾ ਲਈ ਵਧਾਈ ਦਿੱਤੀ। ਉਨ੍ਹਾਂ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕ ਪੱਖੀ ਪਹਿਲਕਦਮੀ-ਵਿਧਾਇਕ ਘੁੰਮਣ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਕੋਠੀ ਦਾ ਘਿਰਾਓ ਭਲਕੇ-ਭਿੰਡਰ
Ad Position 24