ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕ ਪੱਖੀ ਪਹਿਲਕਦਮੀ-ਵਿਧਾਇਕ ਘੁੰਮਣ
ਦਸੂਹਾ, 17 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਨੇੜਲੇ ਪਿੰਡ ਬਸੋਆ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ 42 ਪਰਿਵਾਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਣ ਵੇਲੇ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।
ਦਸੂਹਾ, 17 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਨੇੜਲੇ ਪਿੰਡ ਬਸੋਆ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ 42 ਪਰਿਵਾਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਣ ਵੇਲੇ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ। ਵਿਧਾਇਕ ਨੇ ਲਾਭਪਾਤਰੀਆਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਪੜਾਅ ਵਾਰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਅੱਜ ਸ਼ੁਰੂ ਹੋਇਆ ਪਹਿਲਾ ਗੇੜ 30 ਅਕਤੂਬਰ ਤੱਕ ਚੱਲੇਗਾ ਜਿਸ ਤਹਿਤ 2295 ਪਿੰਡਾਂ ਵਿਚ ਕਾਰਡ ਵੰਡੇ ਜਾਣਗੇ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਕਰਮਖੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਹਿਰਦੇ ਪਾਲ ਸਿੰਘ, ਨਾਇਬ ਤਹਿਸੀਲਦਾਰ ਵਰਿੰਦਰ ਰੱਤੀ, ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਸੁਖਵੀਰ ਸਿੰਘ ਮਿੰਟਾ, ਸਰਪੰਚ ਜਸਕਰਨ ਸਿੰਘ ਭੂਸ਼ਾ ਹੋਰ ਮੋਹਤਬਰ ਹਾਜ਼ਰ ਸਨ।