ਖ਼ਾਲਸਾ ਕਾਲਜ ਦਾ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ. ਏ.
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ. ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਵਿਦਿਆਰਥਣ ਜਸਪ੍ਰੀਤ ਕੌਰ ਨੇ 7.75 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਲਾਸ ’ਚੋਂ ਪਹਿਲਾ, ਭਾਰਤੀ ਦੇਵੀ ਨੇ 7.63 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਕਿਰਨਜੀਤ ਕੌਰ ਨੇ 7.38 ਸੀ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਵਲੋਂ ਕੀਤੀ ਯੋਗ ਅਗਵਾਈ ਦਾ ਸਿੱਟਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਲਈ ਲਗਾਤਾਰ ਯਤਨਸ਼ੀਲ ਹੈ।