18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਰਾਮ ਜੀ ਦੇ ਵਿਆਹ ਸਮਾਗਮ ਸੰਬੰਧੀ ਸ਼ੋਭਾ ਯਾਤਰਾ ਕੱਢੀ

ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)-ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਸ਼ੁੱਭ ਵਿਆਹ ਦੀ ਖ਼ੁਸ਼ੀ ਵਿਚ ਸ਼ੀਤਲਾ ਮਾਤਾ ਮੰਦਰ ਤੋਂ ਇਕ ਵਿਸ਼ਾਲ ਤੇ ਸ਼ਾਨਦਾਰ ਸ਼ੋਭਾ ਯਾਤਰਾ ਕੱਢੀ ਗਈ। ਸੁਸਾਇਟੀ ਦੇ ਪ੍ਰਧਾਨ ਸੰਜੀਵ ਮਿੱਠੂ, ਚੇਅਰਮੈਨ ਸੰਜੀਵ ਪੁੰਨੀ, ਸੰਜੇ ਕਪਿਲਾ , ਟੋਨੀ ਪੇਂਟਰ ਤੇ ਸਮੂਹ ਮੈਂਬਰਾਂ ਦੇ ਪ੍ਰਬੰਧਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਸ਼ੋਭਾ ਯਾਤਰਾ ਨੂੰ ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ, ਬੱਸੀ ਬੱਲੋ ਦੇ ਮੁੱਖ ਸੇਵਾਦਾਰ ਬਾਬਾ ਅੰਕੁਸ਼ ਦੇਵਾ ਨੇ ਧਾਰਮਿਕ ਰਸਮਾਂ ਅਦਾ ਕਰਨ ਉਪਰੰਤ ਨਗਰ ਪਰਿਕਰਮਾ ਤੇ ਦੁਸਹਿਰਾ ਮੈਦਾਨ ਲਈ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)-ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਸ਼ੁੱਭ ਵਿਆਹ ਦੀ ਖ਼ੁਸ਼ੀ ਵਿਚ ਸ਼ੀਤਲਾ ਮਾਤਾ ਮੰਦਰ ਤੋਂ ਇਕ ਵਿਸ਼ਾਲ ਤੇ ਸ਼ਾਨਦਾਰ ਸ਼ੋਭਾ ਯਾਤਰਾ ਕੱਢੀ ਗਈ। ਸੁਸਾਇਟੀ ਦੇ ਪ੍ਰਧਾਨ ਸੰਜੀਵ ਮਿੱਠੂ, ਚੇਅਰਮੈਨ ਸੰਜੀਵ ਪੁੰਨੀ, ਸੰਜੇ ਕਪਿਲਾ , ਟੋਨੀ ਪੇਂਟਰ ਤੇ ਸਮੂਹ ਮੈਂਬਰਾਂ ਦੇ ਪ੍ਰਬੰਧਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਸ਼ੋਭਾ ਯਾਤਰਾ ਨੂੰ ਪ੍ਰਾਚੀਨ ਮਾਤਾ ਚਿੰਤਪੁਰਨੀ ਮੰਦਰ, ਬੱਸੀ ਬੱਲੋ ਦੇ ਮੁੱਖ ਸੇਵਾਦਾਰ ਬਾਬਾ ਅੰਕੁਸ਼ ਦੇਵਾ ਨੇ ਧਾਰਮਿਕ ਰਸਮਾਂ ਅਦਾ ਕਰਨ ਉਪਰੰਤ ਨਗਰ ਪਰਿਕਰਮਾ ਤੇ ਦੁਸਹਿਰਾ ਮੈਦਾਨ ਲਈ ਰਵਾਨਾ ਕੀਤਾ। ਦੁਸਹਿਰਾ ਮਹਾ ਉਤਸਵ ਰਾਮ ਦੇ ਵਿਆਹ ਦੀ ਝਾਕੀ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ਼ਾਮਚੁਰਾਸੀ ਪ੍ਰੋ : ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ਸ਼ਾਮਿਲ ਹੋਏ। ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਜੀ ਦੇ ਵਿਆਹ ਦੀ ਝਾਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਭਿਆਚਾਰਕ ਸਮਾਗਮ ਸਾਡੀ ਵਿਰਾਸਤ ਅਤੇ ਸੰਸਕਾਰਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੈਕਾਰਿਆਂ ਨਾਲ ਵਾਤਾਵਰਨ ਨੂੰ ਭਗਤੀ ਮਈ ਬਣਾ ਦਿੱਤਾ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਜਿਗਰ ਭੱਲਾ ਨੇ ‘ਅੱਜ ਮੇਰੇ ਰਾਮ ਜੀ ਦੀ ਸ਼ਾਦੀ ਹੈ’ ਸਮੇਤ ਕਈ ਭਗਤੀ ਰਸ ਨਾਲ ਭਰਪੂਰ ਭਜਨ ਪੇਸ਼ ਕਰਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕਰ ਦਿੱਤਾ। ਨਗਰ ਪਰਿਕਰਮਾ ਦੌਰਾਨ ਸ਼ਹਿਰ ਵਾਸੀਆਂ ਤੇ ਵੱਖ-ਵੱਖ ਗਲੀਆਂ-ਮੁਹੱਲਿਆਂ ਤੇ ਬਾਜ਼ਾਰਾਂ ਵਿਚ ਮੌਜੂਦ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਜਿੰਦਰ ਸਿੰਘ, ਮੰਦਰ ਕਮੇਟੀ ਦੇ ਅਜੈ ਚਾਨਣ, ਵਰਿੰਦਰ ਗਿੱਲ, ਕਾਂਗਰਸੀ ਕੌਂਸਲਰ ਰਮਨ ਕੁਮਾਰ, ਸੁਖਦੇਵ ਸ਼ਰਮਾ, ਰਵਿੰਦਰ ਸ਼ਰਮਾ, ਮਾਸਟਰ ਰਾਮ ਸ਼ਰਨ, ਰਾਕੇਸ਼ ਠਾਕੁਰ, ਮਾਸਟਰ ਅਸ਼ੋਕ ਸ਼ਰਮਾ, ਥਾਣਾ ਮੁਖੀ ਗੁਰਬਚਨ ਸਿੰਘ, ਗਣੂ ਕਪਿਲਾ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਗਲ ਦਾਸ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਕੱਢੀ
Ad Position 24