18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਲਾਰਵਾ ਕੀਤਾ ਨਸ਼ਟ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 18-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਘਰ ਘਰ ਜਾ ਕੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵਲੋਂ 1710 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 74 ਘਰਾਂ ਵਿਚ ਮੱਛਰਾਂ ਦਾ ਲਾਰਵਾ ਪਾਇਆ। ਜਿਸ ਨੂੰ ਟੀਮਾਂ ਵਲੋਂ ਮੌਕੇ ‘ਤੇ ਨਸ਼ਟ ਕੀਤਾ, ਜਿਥੇ ਲੋੜ ਅਨੁਸਾਰ ਉਚਿੱਤ ਸੀ, ਉਥੇ ਲਾਰਵੀਸਾਈਡ ਦਾ ਛਿੜਕਾ ਕੀਤਾ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੀਮ ‘ਚ ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਬਲਵੀਰ ਕੌਰ ਡਿਪਟੀ ਮਾਸ ਮੀਡੀਆ ਅਫ਼ਸਰ, ਰੋਹਿਤ ਸ਼ਰਮਾ ਬਲਾਕ ਐਜੂਕੇਟਰ, ਐਮ. ਪੀ. ਐਚ. ਡਬਲਿਊ., ਬਰੀਡਿੰਗ ਚੈੱਕਰ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਵੀ ਚੈੱਕ ਕੀਤਾ ਗਿਆ। ਇਸ ਸੰਬੰਧੀ ਰਵਿੰਦਰ ਜੱਸਲ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਤੇ ਆਸ-ਪਾਸ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 9 ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰਸਰੀਆਂ ਤੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ... ਅਗਲੀ ਖ਼ਬਰ ਅਮਨਦੀਪ ਸਿੰਘ ਹੁਸੈਨਪੁਰ ਯੂਥ ਅਕਾਲੀ ਦਲ (ਬ) ਦੇ ਬੁਲਾਰਾ ਬਣੇ
Ad Position 24