ਡਾ. ਰਵਜੋਤ ਸਿੰਘ ਦੀ ਅਗਵਾਈ ’ਚ ਅਨੇਕਾਂ ਵਿਅਕਤੀ ਆਮ ਆਦਮੀ ਪਾਰਟੀ ’ਚ ਸ਼ਾਮਿਲ
ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)-ਪਿੰਡ ਧੂਤ ਕਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਅਨੇਕਾਂ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ।
ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)-ਪਿੰਡ ਧੂਤ ਕਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਅਨੇਕਾਂ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਡਾ. ਰਵਜੋਤ ਸਿੰਘ ਨੇ ਭਰਮਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਅੰਦਰ ਆਮ ਆਦਮੀ ਪਾਰਟੀ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਵੱਧ ਚੜ੍ਹ ਕੇ ਪਾਰਟੀ ਨਾਲ ਜੁੜ ਰਹੇ ਹਨ, ਇਸੇ ਲੜੀ ਤਹਿਤ ਹੀ ਪਿੰਡ ਧੂਤ ਕਲਾਂ ਦੇ ਅਨੇਕਾਂ ਨੌਜਵਾਨ ਤੇ ਬੀਬੀਆਂ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਿਲ ਹੋਈਆਂ ਹਨ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਧੂਤ ਕਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮਾ: ਦਰਸ਼ਨ ਸਿੰਘ ਨੂਰਪੁਰ ਚੇਅਰਮੈਨ, ਜਸਵੀਰ ਸਿੰਘ, ਗੁਰਿੰਦਰ ਸਿੰਘ ਧੂਤ , ਪ੍ਰਦੀਪ ਸਿੰਘ ਰੂਬੀ, ਧਿਆਨ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਨੰ: ਨਿਰਮਲ ਸਿੰਘ, ਜੋਗਿੰਦਰ ਸਿੰਘ, ਜਿੰਦਰ ਸਿੰਘ, ਬ੍ਰਹਮਾ ਸਿੰਘ, ਮਨਦੀਪ ਕੌਰ, ਸੰਦੀਪ ਕੌਰ, ਮਨਜੀਤ ਸਿੰਘ, ਹਰਬੰਸ ਸਿੰਘ, ਕੁਲਦੀਪ ਕੌਰ, ਜਸਵੀਰ ਸਿੰਘ, ਮਹਿੰਦਰ ਸਿੰਘ ਆਦਿ ਸ਼ਾਮਿਲ ਸਨ।