ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਬੀਰ ਸਿੰਘ ਮਿਆਣੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ।
ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਬੀਰ ਸਿੰਘ ਮਿਆਣੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦੀਵਾਨ ਹਾਲ ਵਿਚ ਗੁਰਬਾਣੀ ਕੀਰਤਨ ਸਜਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਮਹਾਨ ਧਾਰਮਿਕ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਦਾ ਜੀਵਨ ਧਾਰਮਿਕ ਸਿਧਾਂਤਾਂ, ਸੇਵਾ ਭਾਵਨਾ ਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਾ ਸਰੋਤ ਹੈ।ਚੌਧਰੀ ਬਲਬੀਰ ਸਿੰਘ ਮਿਆਣੀ ਨੇ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਸਮਾਗਮ ਵਿਚ ਇਲਾਕਾ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਨੇ ਧਾਰਮਿਕ ਸਮਾਗਮ ਪ੍ਰਤੀ ਲੋਕਾਂ ਦੀ ਸ਼ਰਧਾ ਅਤੇ ਸੰਤ ਬਾਬਾ ਪ੍ਰੇਮ ਸਿੰਘ ਪ੍ਰਤੀ ਸਤਿਕਾਰ ਨੂੰ ਦਰਸਾਇਆ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਰਾਜ, ਪ੍ਰਿੰਸੀਪਲ ਵਿਨੋਦ ਕੁਮਾਰ, ਦਵਿੰਦਰ ਸਿੰਘ, ਡਾਕਟਰ ਲਖਮੀਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਬਾਬਾ ਸਰਬਜੀਤ ਸਿੰਘ, ਬਲਜੀਤ ਸਿੰਘ ਗੁਰਦਾਸਪੁਰ ਵਾਲੇ, ਹਰਜਿੰਦਰ ਕੌਰ, ਬਲਬੀਰ ਕੌਰ, ਜਸਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।