18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੂਬਾ ਸਰਕਾਰ ਦਾ ਕਾਰਜਕਾਲ ਭ੍ਰਿਸ਼ਟਾਚਾਰ ਤੇ ਅਰਾਜਕਤਾ ਦੀ ਭੇਟ ਚੜ੍ਹਿਆ-ਐਡ. ਜੋਸ਼ੀ

ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਅਰਾਜਕਤਾ ਦੇ ਦੋਸ਼ਾਂ ਕਾਰਨ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਰਹੀ ਹੈ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਰੋਹਿਤ ਜੋਸ਼ੀ ਨੇ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਅਰਾਜਕਤਾ ਦੇ ਦੋਸ਼ਾਂ ਕਾਰਨ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਰਹੀ ਹੈ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਰੋਹਿਤ ਜੋਸ਼ੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਵਾਅਦਿਆਂ ਨਾਲ ਸੱਤਾ ’ਚ ਆਈ ਪਾਰਟੀ ਨੂੰ ਹੁਣ ਆਪਣੇ ਕੰਮਾਂ ਦਾ ਹਿਸਾਬ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਤੇ ਬਿਹਤਰ ਭਵਿੱਖ ਦੀ ਆਸ ਨਾਲ ‘ਆਪ’ ਨੂੰ ਮੌਕਾ ਦਿੱਤਾ ਸੀ, ਪਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਉੱਠ ਰਹੇ ਸਵਾਲਾਂ ਨੇ ਉਸ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਨਾਲ ਸਰਕਾਰ ਦੀਆਂ ਨਾਕਾਮੀਆਂ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ’ਚੋਂ ਕਿੰਨੇ ਪੂਰੇ ਹੋਏ ਤੇ ਜਨਤਾ ਨੂੰ ਅਸਲ ਵਿਚ ਕੀ ਮਿਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਕਾਂਗਰਸ ਲੋਕਾਂ ਦੇ ਹੱਕਾਂ ਤੇ ਜਨਤਕ ਮੁੱਦਿਆਂ ਨੂੰ ਉਠਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਦੇਨੋਵਾਲ ਖ਼ੁਰਦ ’ਚ ਨਸ਼ੇ ਦਾ ਸਟਿੰਗ ਕਰਨ ਗਏ ਕਾਂਗਰਸੀ ਆਗੂ ਦੇ ਸਾਥੀ ਨੂੰ ਪੁਲਿਸ ਨੇ ਚੁੱਕਿਆ ਅਗਲੀ ਖ਼ਬਰ ਸੁਸ਼ੀਲ ਸ਼ਰਮਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ
Ad Position 24