19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦੇਨੋਵਾਲ ਖ਼ੁਰਦ ’ਚ ਨਸ਼ੇ ਦਾ ਸਟਿੰਗ ਕਰਨ ਗਏ ਕਾਂਗਰਸੀ ਆਗੂ ਦੇ ਸਾਥੀ ਨੂੰ ਪੁਲਿਸ ਨੇ ਚੁੱਕਿਆ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਨਸ਼ਿਆਂ ਦੇ ਮਾਮਲੇ ’ਚ ਚਰਚਿਤ ਪਿੰਡ ਦੇਨੋਵਾਲ ਖ਼ੁਰਦ ਵਿਖੇ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਸਟਿੰਗ ਕਰਨ ਦੀ ਬਣਾਈ ਯੋਜਨਾ ਸਿਰੇ ਨਾ ਚੜ੍ਹ ਸਕੀ। ਪੁਲਿਸ ਨੇ ਨਸ਼ੇ ਦਾ ਸਟਿੰਗ ਕਰਨ ਗਏ ਕਾਂਗਰਸੀ ਆਗੂ ਦੇ ਸਾਥੀ ਨੂੰ ਕਾਬੂ ਕਰਕੇ ਉਸ ’ਤੇ ਨਸ਼ੇ ਦਾ ਸੇਵਨ ਕਰ ਦਾ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਨਸ਼ਿਆਂ ਦੇ ਮਾਮਲੇ ’ਚ ਚਰਚਿਤ ਪਿੰਡ ਦੇਨੋਵਾਲ ਖ਼ੁਰਦ ਵਿਖੇ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਸਟਿੰਗ ਕਰਨ ਦੀ ਬਣਾਈ ਯੋਜਨਾ ਸਿਰੇ ਨਾ ਚੜ੍ਹ ਸਕੀ। ਪੁਲਿਸ ਨੇ ਨਸ਼ੇ ਦਾ ਸਟਿੰਗ ਕਰਨ ਗਏ ਕਾਂਗਰਸੀ ਆਗੂ ਦੇ ਸਾਥੀ ਨੂੰ ਕਾਬੂ ਕਰਕੇ ਉਸ ’ਤੇ ਨਸ਼ੇ ਦਾ ਸੇਵਨ ਕਰ ਦਾ ਮਾਮਲਾ ਦਰਜ ਕੀਤਾ ਹੈ। ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਵਲੋਂ ਨਸ਼ੇ ਦਾ ਸਟਿੰਗ ਕਰਨ ਤੋਂ ਪਹਿਲਾ ਸੋਸ਼ਲ ਮੀਡੀਆ ’ਤੇ ਇਸ ਸੰਬੰਧੀ ਖ਼ੁਲਾਸਾ ਕਰ ਦਿੱਤਾ ਗਿਆ ਸੀ। ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਉਸ ਵਲੋਂ ਭੇਜੇ ਵਿਅਕਤੀ ਨੂੰ ਨਸ਼ੇ ਦੀ ਖ਼ਰੀਦ ਕਰਨ ਦੇ ਬਹਾਨੇ ਸਟਿੰਗ ਕੀਤੇ ਜਾਣ ਦੌਰਾਨ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਗੁਰਤੇਜ ਸਿੰਘ ਪੰਨੂੰ ਵਲੋਂ ਰਾਤ ਸਮੇਂ ਹੀ ਪੁਲਿਸ ਸਟੇਸ਼ਨ ਅੱਗੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਰੋਸ ਪ੍ਰਗਟਾਇਆ। ਪੰਨੂੰ ਨੇ ਦੋਨੇਵਾਲ ਖ਼ੁਰਦ ਵਿਚ ਸ਼ਰੇਆਮ ਨਸ਼ਾ ਵਿਕਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਹੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਵਿਅਕਤੀ ਜਦੋਂ ਪਿੰਡ ਦੇਨੋਵਾਲ ਪਹੁੰਚਿਆਂ ਤਾਂ ਪੁਲਿਸ ਨੇ ਉਸ ਨੂੰ ਨਸ਼ਾ ਬਰਾਮਦ ਕਰਨ ਦਾ ਬਹਾਨਾ ਬਣਾ ਕੇ ਫੜ ਲਿਆ ਅਤੇ ਉਸ ’ਤੇ ਝੂਠਾ ਮਾਮਲਾ ਦਰਜ ਕਰ ਦਿੱਤਾ। ਉਨ੍ਹਾਂ ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਪੁਲਿਸ ਵਲੋਂ ਪਿੰਡ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਸੀ, ਜਿਸ ਤਹਿਤ ਸਰਬ ਨਾਂਅ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਨੇ ਮੰਨਿਆ ਹੈ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਜਿਸ ਦੇ ਚੱਲਦਿਆਂ ਨਸ਼ੇ ਦੇ ਸੇਵਨ ਸੰਬੰਧੀ ਮੁਕੱਦਮਾ ਦਰਜ ਕਰਕੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਓਮ ਨਗਰ, ਪੁਰਹੀਰਾਂ ’ਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਸੂਬਾ ਸਰਕਾਰ ਦਾ ਕਾਰਜਕਾਲ ਭ੍ਰਿਸ਼ਟਾਚਾਰ ਤੇ ਅਰਾਜਕਤਾ ਦੀ ਭੇਟ ਚੜ੍ਹਿਆ-ਐਡ. ਜੋਸ਼ੀ
Ad Position 24