19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਜਿੰਪਾ ਵਲੋਂ ਓਮ ਨਗਰ, ਪੁਰਹੀਰਾਂ ’ਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ 16 ਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿੱਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿਚ ਸਫ਼ਾਈ ਵਿਵਸਥਾ ਵਿਚ ਸੁਧਾਰ ਹੋਵੇਗਾ।

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ 16 ਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿੱਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿਚ ਸਫ਼ਾਈ ਵਿਵਸਥਾ ਵਿਚ ਸੁਧਾਰ ਹੋਵੇਗਾ। ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹੁਸ਼ਿਆਰਪੁਰ ਦੇ ਹਰੇਕ ਵਾਰਡ ਤੇ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣਾ ਹੈ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਕੌਂਸਲਰ ਕਮਲਜੀਤ ਸੋਨੂੰ, ਨੰਬਰਦਾਰ ਰਣਜੀਤ ਰਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਪਾਲਾ, ਕੁਸ਼ ਸ਼ਾਰਦਾ ਤੋਂ ਇਲਾਵਾ ਮੁਹੱਲੇ ਦੇ ਹੋਰ ਵਸਨੀਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚੋਂ ਨਸ਼ਾ ਤਸਕਰਾਂ ਤੇ ਰਾਜਸੀ ਲੋਕਾਂ ਦੇ ਕਥਿਤ ਗੱਠਜੋੜ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ-ਸਚਿਨ ਪਾਇਲਟ, ਪਰਗਟ ਸ... ਅਗਲੀ ਖ਼ਬਰ ਦੇਨੋਵਾਲ ਖ਼ੁਰਦ ’ਚ ਨਸ਼ੇ ਦਾ ਸਟਿੰਗ ਕਰਨ ਗਏ ਕਾਂਗਰਸੀ ਆਗੂ ਦੇ ਸਾਥੀ ਨੂੰ ਪੁਲਿਸ ਨੇ ਚੁੱਕਿਆ
Ad Position 24