19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ’ਚੋਂ ਨਸ਼ਾ ਤਸਕਰਾਂ ਤੇ ਰਾਜਸੀ ਲੋਕਾਂ ਦੇ ਕਥਿਤ ਗੱਠਜੋੜ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ-ਸਚਿਨ ਪਾਇਲਟ, ਪਰਗਟ ਸਿੰਘ

ਟਾਂਡਾ ਉੜਮੁੜ, 18 ਅਕਤੂਬਰ (ਭਗਵਾਨ ਸਿੰਘ ਸੈਣੀ)-ਪਿੰਡ ਮਿਆਣੀ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਸਹਿ ਇੰਚਾਰਜ ਸੂਰਜ ਠਾਕੁਰ ਨੇ ਕਾਰਜਕਾਰੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਹੋਰ ਜ਼ਿਲ੍ਹਾ ਲੀਡਰਸ਼ਿਪ ਦੀ ਮੌਜੂਦਗੀ ਵਿਚ ਗੈਂਗਸਟਰਾਂ ਵਲੋਂ ਰਕਮ ਲੈ ਕੇ ਕਤਲ ਕੀਤੇ ਬਲਵਿੰਦਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਦੇ ਭਰਾ ਪ੍ਰਿੰਸੀਪਲ ਸਤਵਿੰਦਰ ਸਿੰਘ, ਲਖਵਿੰਦਰ ਸਿੰਘ ਮਟੀਆਣਾ ਨੇ ਪਾਇਲਟ ਤੇ ਪਰਗਟ ਸਿੰਘ ਨੂੰ ਵਿਦੇਸ਼ ਬੈਠੇ ਵਿਅਕਤੀਆਂ ਵਲੋਂ ਗੈਂਗਸਟਰਾਂ ਰਾਹੀਂ ਕਰਵਾਏ ਇਸ ਦਿਨ ਦਿਹਾੜੇ ਹੋਏ ਕਤਲ ਤੇ ਇਸ ਸਾਜ਼ਿਸ਼ ਵਿਚ ਸ਼ਾਮਿਲ ਲੋਕਾਂ ਬਾਰੇ ਦੱਸਿਆ।

Ad Position 21
No active advertisement
ਅਜੀਤ ਡੈਸਕ 19-10-2026
ਟਾਂਡਾ ਉੜਮੁੜ, 18 ਅਕਤੂਬਰ (ਭਗਵਾਨ ਸਿੰਘ ਸੈਣੀ)-ਪਿੰਡ ਮਿਆਣੀ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਸਹਿ ਇੰਚਾਰਜ ਸੂਰਜ ਠਾਕੁਰ ਨੇ ਕਾਰਜਕਾਰੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਹੋਰ ਜ਼ਿਲ੍ਹਾ ਲੀਡਰਸ਼ਿਪ ਦੀ ਮੌਜੂਦਗੀ ਵਿਚ ਗੈਂਗਸਟਰਾਂ ਵਲੋਂ ਰਕਮ ਲੈ ਕੇ ਕਤਲ ਕੀਤੇ ਬਲਵਿੰਦਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਦੇ ਭਰਾ ਪ੍ਰਿੰਸੀਪਲ ਸਤਵਿੰਦਰ ਸਿੰਘ, ਲਖਵਿੰਦਰ ਸਿੰਘ ਮਟੀਆਣਾ ਨੇ ਪਾਇਲਟ ਤੇ ਪਰਗਟ ਸਿੰਘ ਨੂੰ ਵਿਦੇਸ਼ ਬੈਠੇ ਵਿਅਕਤੀਆਂ ਵਲੋਂ ਗੈਂਗਸਟਰਾਂ ਰਾਹੀਂ ਕਰਵਾਏ ਇਸ ਦਿਨ ਦਿਹਾੜੇ ਹੋਏ ਕਤਲ ਤੇ ਇਸ ਸਾਜ਼ਿਸ਼ ਵਿਚ ਸ਼ਾਮਿਲ ਲੋਕਾਂ ਬਾਰੇ ਦੱਸਿਆ। ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਗੁੰਡਾਗਰਦੀ ਤੇ ਨਸ਼ਾ ਤਸਕਰੀ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਦੇ ਬੁਰੇ ਵਰਤਾਰੇ ਵਿਚ ਮਾੜੇ ਅਨਸਰਾਂ ਦੇ ਨਾਲ ਨਾਲ ਪੁਲਿਸ ਅਤੇ ਰਾਜਨੀਤਿਕ ਲੋਕ ਸ਼ਾਮਿਲ ਹਨ ਉਨ੍ਹਾਂ ਮਿਆਣੀ ਕਤਲ ਕਾਂਡ ਦੇ ਬਾਰੇ ਐੱਫ. ਬੀ. ਆਈ. ਦੀ ਖ਼ੁਲਾਸੇ ਦਾ ਜ਼ਿਕਰ ਕਰਦੇ ਹੋਏ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹਾ ਕੀਤਾ, ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਤੋਂ ਪੈਦਾ ਹੋਣ ਵਾਲੇ ਪੈਸੇ ਤੇ ਅਪਰਾਧਿਕ ਗਤੀਵਿਧੀਆਂ ਵਿਚਕਾਰ ਸੰਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ, ਜਦਕਿ ਸਰਕਾਰ ਜਨਤਾ ਦੇ ਪੈਸੇ ਦੀ ਦੁਰਵਰਤੋਂ ਆਪਣੀ ਇਸ਼ਤਿਹਾਰਬਾਜ਼ੀ ਤੇ ਅਕਸ ਸੁਧਾਰਨ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਅਪਰਾਧੀਆਂ, ਨਸ਼ਾ ਤਸਕਰਾਂ ਤੇ ਰਾਜਨੀਤਿਕ ਲੋਕਾਂ ਦੇ ਇਸ ਕਥਿਤ ਗੱਠਜੋੜ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਇਸ ਮੁੱਦੇ ’ਤੇ ਇਕ ਠੋਸ ਨੀਤੀ ਲੈ ਕੇ ਆਵੇਗੀ, ਜਿਸ ਦਾ ਉਦੇਸ਼ ਸੂਬੇ ਵਿਚ ਕਾਨੂੰਨ ਦਾ ਰਾਜ ਬਹਾਲ ਕਰਨਾ, ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਤੇ ਲੋਕਾਂ ਦਾ ਪੁਲਿਸ ਤੇ ਪ੍ਰਸ਼ਾਸਨ ਵਿਚ ਭਰੋਸਾ ਮਜ਼ਬੂਤ ਕਰਨਾ ਹੋਵੇਗਾ। ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਚਿੱਟੇ ਤੇ ਮੈਡੀਕਲ ਨਸ਼ਿਆਂ ਦੀ ਕਥਿਤ ਤੌਰ ’ਤੇ ਰਾਸ਼ਨ ਵਾਂਗ ਹੋਮ ਡਿਲਿਵਰੀ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਬਜਾਏ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਇਕ ਵਰਕਰ ਦੇ ਕਤਲ ਮਾਮਲੇ ਦੀ ਜਾਂਚ ਨਾਲ ਜੁੜੇ ਕੁੱਝ ਪੁਲਿਸ ਅਧਿਕਾਰੀਆਂ ’ਤੇ ਜਬਰੀ ਵਸੂਲੀ ਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਆਉਣ ਵਾਲੀਆਂ ਚੋਣਾਂ ਵਿਚ ਪੰਜਾਬੀਆਂ ਨੇ ਕਾਂਗਰਸ ਨੂੰ ਮੌਕਾ ਦਿੱਤਾ ਤਾਂ ਪਾਰਟੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਪ੍ਰਧਾਨ ਮੋਹਿੰਦਰ ਸਿੰਘ ਗਿਲਜੀਆਂ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਇੰਦੂ ਬਾਲਾ, ਅਰੁਣ ਡੋਗਰਾ, ਪਵਨ ਕੁਮਾਰ ਆਦੀਆ, ਲਵ ਕੁਮਾਰ ਗੋਲਡੀ, ਅਮਰਪ੍ਰੀਤ ਸਿੰਘ ਲਾਲੀ, ਐਡਵੋਕੇਟ ਰਣਜੀਤ ਕੁਮਾਰ, ਰੋਹਿਤ ਜੋਸ਼ੀ, ਅਵਤਾਰ ਸਿੰਘ ਖੋਖਰ, ਜੋਗਿੰਦਰ ਸਿੰਘ ਗਿਲਜੀਆਂ, ਜਸਵਿੰਦਰ ਸਿੰਘ ਜੱਸਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਤੇ ਦਸੂਹਾ ਸ਼ਹਿਰੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਓਮ ਨਗਰ, ਪੁਰਹੀਰਾਂ ’ਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ
Ad Position 24