19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ (ਬ) ਦਾ ਬੀ. ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਬੰਟੀ ਚੱਗਰਾਂ

ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਬੀ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਇਕੱਤਰਤਾ ਦੋਆਬਾ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਬੀ. ਸੀ. ਵਿੰਗ ਦੇ ਕੌਮੀ ਜਥੇਦਾਰ ਹੀਰਾ ਸਿੰਘ ਗਾਬੜੀਆ ਹਾਜ਼ਰ ਹੋਏ। ਇਸ ਮੌਕੇ ਸਤਨਾਮ ਸਿੰਘ ਬੰਟੀ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰੇਕ ਹਲਕੇ ’ਚ ਪ੍ਰੋਗਰਾਮ ਕੀਤੇ ਜਾਣਗੇ, ਜਿਨ੍ਹਾਂ ’ਚ ਬੀ. ਸੀ. ਵਿੰਗ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਪ੍ਰੋਗਰਾਮਾਂ ਦੇ ਸੰਬੰਧ ’ਚ ਦੋਆਬਾ ਜ਼ੋਨ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰੇਕ ਹਲਕੇ ’ਚ ਬੀ. ਸੀ. ਵਿੰਗ ਵੱਡਾ ਇਕੱਠ ਕਰੇਗਾ। ਇਸ ਮੌਕੇ ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ, ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਪਰਮਿੰਦਰ ਸਿੰਘ ਜੰਡੂ ਜ਼ਿਲ੍ਹਾ ਪ੍ਰਧਾਨ ਫਗਵਾੜਾ, ਸੁਖਦੇਵ ਸਿੰਘ ਬੰਬੇਲੀ ਪ੍ਰਧਾਨ ਚੱਬੇਵਾਲ, ਮਨਜੀਤ ਸਿੰਘ ਪ੍ਰਧਾਨ ਗੜ੍ਹਸ਼ੰਕਰ, ਸੰਜੀਵ ਕੁਮਾਰ ਪ੍ਰਧਾਨ ਹੁਸ਼ਿਆਰਪੁਰ, ਗੁਰਜਿੰਦਰ ਸਿੰਘ ਪ੍ਰਧਾਨ ਨਵਾਂਸ਼ਹਿਰ, ਲਖਵਿੰਦਰ ਸਿੰਘ ਟਿੰਮੀ ਮੁਕੇਰੀਆਂ, ਕਸ਼ਮੀਰ ਸਿੰਘ ਦਸੂਹਾ, ਹਰਮਨਪ੍ਰੀਤ ਸਿੰਘ ਸ਼ਾਮਚੁਰਾਸੀ, ਰੁਪਿੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੁਆਬਾ, ਜਸਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੁਆਬਾ, ਸਤਨਾਮ ਰਾਏ ਪ੍ਰਧਾਨ ਬਲਾਚੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਤੇ ਖ਼ੂਨ ਦਾਨ ਕੈਂਪ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਮੇਲਾ
Ad Position 24