19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਵਰਕਰਾਂ ਦਾ ਸਤਿਕਾਰ ਕੀਤਾ-ਹਰਜਿੰਦਰ ਸਿੰਘ ਧਾਮੀ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਹੈ ਤੇ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਥੇਬੰਦੀ ’ਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਕਰਨ ਉਪਰੰਤ ਕੀਤਾ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ। ਨਾਲ ਸਰਬਜੀਤ ਸਿੰਘ ਮੋਮੀ, ਪ੍ਰੇਮ ਸਿੰਘ ਪਿਪਲਾਂਵਾਲਾ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਹੈ ਤੇ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਥੇਬੰਦੀ ’ਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਕਰਨ ਉਪਰੰਤ ਕੀਤਾ। ਇਸ ਮੌਕੇ ਇਕਬਾਲ ਸਿੰਘ ਜੌਹਲ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ (ਸਾਰੇ ਕੌਮੀ ਮੀਤ ਪ੍ਰਧਾਨ), ਸਤਨਾਮ ਸਿੰਘ ਬੰਟੀ ਚੱਗਰਾਂ ਪ੍ਰਧਾਨ ਦੁਆਬਾ ਜ਼ੋਨ ਬੀ. ਸੀ. ਵਿੰਗ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ. ਏ. ਸੀ. ਬਣਨ ’ਤੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰਾਖੀ ਕਰ ਰਹੀ ਹੈ ਅਤੇ ਇਸ ਪੰਜਾਬ ਦੀ ਖੇਤਰੀ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਇਕ ਵਰਕਰ ਪੰਜਾਬ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਚੋਣਾਂ ਦਾ ਸਮਾਂ ਹੈ ਅਤੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ ਤੇ ਅਹੁਦੇਦਾਰ ਦਿਨ ਰਾਤ ਮਿਹਨਤ ਕਰਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਤਪਰ ਰਹਿਣ। ਇਸ ਮੌਕੇ ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ (ਦਿਹਾਤੀ), ਪ੍ਰੇਮ ਸਿੰਘ ਪਿੱਪਲਾਂ ਵਾਲਾ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ (ਸ਼ਹਿਰੀ), ਸਰਕਲ ਪ੍ਰਧਾਨ ਜਗਤਾਰ ਸਿੰਘ ਹੁਸ਼ਿਆਰਪੁਰ , ਇਕਬਾਲ ਸਿੰਘ ਗੋਪੀ, ਬਾਬਾ ਰਣਧੀਰ ਸਿੰਘ ਖੁਰਦਾਂ, ਲਖਵਿੰਦਰ ਸਿੰਘ ਲੱਕੀ ਠੱਕਰ, ਹਰਿੰਦਰ ਸਿੰਘ ਝਿੰਗੜ, ਕੁਲਦੀਪ ਸਿੰਘ ਲਾਡੀ ਬੁੱਟਰ ਗੜ੍ਹਦੀਵਾਲਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਐਮਾਂ ਮਾਂਗਟ ਵਿਖੇ ਮਾਂ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਡਾ. ਦਰਦੀ ਵਲੋਂ ‘ਕੇਅਰ ਐਂਡ ਕਿਊਰ ਮੈਡੀਕੋਜ਼’ ਦਾ ਉਦਘਾਟਨ
Ad Position 24