19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਖੁਰਾਕ ਦਿਵਸ ਮਨਾਇਆ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਖੁਰਾਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਬਿਨਾਂ ਅੱਗ ਤੋਂ ਖਾਣਾ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ।

Ad Position 21
No active advertisement
ਇੰਜ. ਸੁਭਾਸ਼ ਚੰਦ ਸ਼ਰਮਾ ਤੇ ਰਾਧਾ ਸ਼ਰਮਾ ਨਿਵਾਸੀ ਨੂਰਪੁਰ (ਹਿ. ਪ੍ਰ.) ਨੇ ਵਿਆਹ ਦੀ 46ਵੀਂ ਵਰ੍ਹੇਗੰਢ ਮਨਾਈ। 19-10-2026
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਖੁਰਾਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਬਿਨਾਂ ਅੱਗ ਤੋਂ ਖਾਣਾ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਵਿਕਸਿਤ ਕਰਨਾ, ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਭੋਜਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬਿਨਾਂ ਅੱਗ ਦੀ ਵਰਤੋਂ ਕੀਤੇ ਕਈ ਸੁਆਦੀ, ਪੌਸ਼ਟਿਕ, ਆਕਰਸ਼ਕ ਪਕਵਾਨ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ ਨਵੇਂ ਵਿਚਾਰਾਂ, ਹੁਨਰ ਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਪੌਸ਼ਟਿਕ ਭੋਜਨ ਦੀ ਮਹੱਤਤਾ, ਭੋਜਨ ਦੀ ਬਰਬਾਦੀ ਰੋਕਣ ਤੇ ਭੋਜਨ ਦਾ ਸਤਿਕਾਰ ਕਰਨ ਦਾ ਸੰਦੇਸ਼ ਵੀ ਸਿੱਖਿਆ। ਇਹ ਗਤੀਵਿਧੀਅਧਿਆਪਕਾਵਾਂ ਦੀ ਦੇਖ-ਰੇਖ ਹੇਠ ਸਫਲਤਾ-ਪੂਰਵਕ ਕਰਵਾਈ ਗਈ। ਅਧਿਆਪਕਾਵਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ, “ਭੋਜਨ ਸਾਡੇ ਜੀਵਨ ਦਾ ਆਧਾਰ ਹੈ। ਸਾਨੂੰ ਹਮੇਸ਼ਾ ਭੋਜਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਇਸ ਨੂੰ ਵਿਅਰਥ ਨਹੀਂ ਗੁਆਉਣਾ ਚਾਹੀਦਾ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਹਰ ਵਿਦਿਆਰਥੀ ਨੂੰ ਪੌਸ਼ਟਿਕ ਭੋਜਨ ਖਾਣ ਦੀ ਆਦਤ ਅਪਣਾਉਣੀ ਚਾਹੀਦੀ ਹੈ ਤੇ ਲੋੜਵੰਦ ਲੋਕਾਂ ਨਾਲ ਭੋਜਨ ਸਾਂਝਾ ਕਰਨਾ ਚਾਹੀਦਾ ਹੈ।” ਇਹ ਗਤੀਵਿਧੀ ਵਿਦਿਆਰਥੀਆਂ ਲਈ ਗਿਆਨਵਰਧਕ ਤੇ ਮਨੋਰੰਜਕ ਰਹੀ। ਪ੍ਰੋਗਰਾਮ ਰਾਹੀਂ ਸਾਰਿਆਂ ਨੂੰ ਸਿਹਤਮੰਦ ਭੋਜਨ ਅਪਣਾਉਣ, ਭੋਜਨ ਬਚਾਉਣ ਤੇ ਭੋਜਨ ਦਾ ਸਤਿਕਾਰ ਕਰਨ ਦਾ ਪ੍ਰੇਰਨਾਦਾਇਕ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਦੇ ਕਤਲ ਨੇ ‘ਆਪ’ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਖੋਲ੍ਹੀ ਪੋਲ - ਅਜੈ ਕੌਸ਼ਲ ਸੇਠੂ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ’ਚ ਵਰਲਡ ਹੈਂਡ ਵਾਸ਼ਿੰਗ ਡੇ ਮਨਾਇਆ
Ad Position 24