19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀ ਦਲ ਦੀ ਸਰਕਾਰ ’ਚ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਨੇ-ਰਾਠਾਂ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਪਿੰਡ ਕੁੱਕੜ ਮਜਾਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ।

Ad Position 21
No active advertisement
ਅਜੀਤ ਡੈਸਕ 19-10-2026
ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਪਿੰਡ ਕੁੱਕੜ ਮਜਾਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਪੱਧਰ ‘ਤੇ ਗ੍ਰਾਂਟਾਂ ਦੇ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਸੀ। ਇਸ ਮੌਕੇ ਪਿੰਡ ਵਾਸੀ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਨਾਂ ਕਾਂਗਰਸ ਨੇ ਡੱਕਾ ਤੋੜਿਆ ਤੇ ਨਾ ਹੀ ਮੌਜੂਦਾ ਸਰਕਾਰ ਨੇ ਪਿੰਡ ਦੇ ਵਿਕਾਸ ਲਈ ਕੁਝ ਕੀਤਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਂਨ ਵਾਂਗ ਖੜ੍ਹੇ ਹਨ। ਇਸ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਹਰਜੀਤ ਸਿੰਘ ਭਾਤਪੁਰ ਜੱਟਾਂ, ਡਾ. ਆਤਮਜੀਤ ਸਿੰਘ, ਨਿਸ਼ਾਨ ਸਿੰਘ ਸਮੁੰਦੜਾ, ਗੁਰਿੰਦਰ ਸਿੰਘ ਗੋਲਡੀ, ਮਝੈਲ ਸਿੰਘ ਕੁੱਕੜ ਮਜਾਰਾ, ਜਸਵੀਰ ਸਿੰਘ ਕੁੱਕੜ ਮਜਾਰਾ, ਸੁੱਚਾ ਸਿੰਘ ਸਾਬਕਾ ਸਰਪੰਚ ਕੁੱਕੜ ਮਜਾਰਾ, ਕਸ਼ਮੀਰ ਸਿੰਘ, ਬਲਕਾਰ ਸਿੰਘ, ਤੀਰਥ ਸਿੰਘ, ਅੰਮ੍ਰਿਤਪਾਲ ਸਿੰਘ, ਤਰਲੋਕ ਸਿੰਘ, ਕਰਮ ਸਿੰਘ ਕੁੱਕੜ ਮਜਾਰਾ, ਮਨਜੀਤ ਸਿੰਘ, ਗੁਰਕਮਲ ਸਿੰਘ, ਅਮਰੀਕ ਸਿੰਘ, ਮੋਹਣ ਸਿੰਘ, ਅਵਤਾਰ ਸਿੰਘ, ਰਾਮ ਸਿੰਘ, ਰੇਸ਼ਮ ਸਿੰਘ ਚੱਕ ਫੁੱਲੂ, ਚਰਨਜੀਤ ਸਿੰਘ ਚੱਕ ਫੁੱਲੂ, ਸੋਹਣ ਸਿੰਘ ਨੰਗਲਾਂ, ਕੁਲਦੀਪ ਸਿੰਘ ਦੀਪਾ, ਬਲਵਿੰਦਰ ਕੁਮਾਰ ਡੱਬ, ਕੇਵਲ ਸਿੰਘ ਘਾਗੋਂ, ਬਲਰਾਜ ਸਿੰਘ ਬੱਲੀ, ਜੋਗਾ ਸਿੰਘ ਬਿੰਦਰਾ ਕੁੱਕੜ ਮਜਾਰਾ, ਜਰਨੈਲ ਸਿੰਘ ਕੁੱਕੜ ਮਜਾਰਾ ਤੇ ਹੋਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਟੁੱਟੀ ਸੜਕ ’ਤੇ ਰੱਖੇ ਪੱਥਰਾਂ ਕਰਕੇ ਵਾਪਰ ਸਕਦਾ ਹੈ ਹਾਦਸਾ ਅਗਲੀ ਖ਼ਬਰ ਪਰਵਿੰਦਰ ਝੋਟਾ ਦੇ ਕਤਲ ਨੇ ‘ਆਪ’ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਖੋਲ੍ਹੀ ਪੋਲ - ਅਜੈ ਕੌਸ਼ਲ ਸੇਠੂ
Ad Position 24