ਧੰਨ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਧੰਨ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਬਾਬਾ ਮਨਜੀਤ ਸਿੰਘ ਯੂ. ਐੱਸ.
ਸ
ਸਮਾਗਮ ’ਚ ਹਾਜ਼ਰ ਸੰਗਤਾਂ ਦਾ ਇਕੱਠ। ਤਸਵੀਰਾਂ: ਹਮਸ਼ਾਇਨ ਸਟੂਡੀਓ
19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਧੰਨ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਬਾਬਾ ਮਨਜੀਤ ਸਿੰਘ ਯੂ. ਐੱਸ. ਏ. ਵਾਲਿਆਂ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਸਮਾਗਮ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲੰਗਰ ਹਾਲ ’ਚੋਂ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਦੀਵਾਨ ਹਾਲ ਤੱਕ ਲਿਆਂਦੀ ਗਈ ਅਤੇ ਸਮਾਗਮ ’ਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾ ਵਾਚਕ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂ. ਐੱਸ. ਏ., ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਬਲਜੀਤ ਸਿੰਘ ਅਰਦਾਸੀਆ ਸਿੰਘ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ ਯੂ. ਐੱਸ. ਏ. ਵਾਲਿਆਂ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਮਿਹਰ ਸਦਕਾ ਹੀ ਇਸ ਸਥਾਨ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਲੰਗਰਾਂ ਦੀ ਗੱਡੀਆਂ ਵੱਖ-ਵੱਖ ਸਥਾਨਾਂ ਅਤੇ ਹਸਪਤਾਲਾਂ ਲਈ ਰਵਾਨਾ ਹੁੰਦੀਆਂ ਹਨ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਭੁੱਖਾ ਨਾ ਰਹੇ। ਉਨ੍ਹਾਂ ਕਿਹਾ ਕਿ ਲੋੜਵੰਦਾਂ ਤੇ ਗ਼ਰੀਬਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੰਗਰ ਸਥਾਨ ਦੇ ਨਜ਼ਦੀਕ ਹੀ ਹਸਪਤਾਲ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਜੋ ਜਲਦ ਹੀ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਲਈ ਲੰਗਰ ਹਾਲ ਦੀ ਇਮਾਰਤ ’ਚ ਹੀ ਡਿਸਪੈਂਸਰੀ ਤੇ ਲੈਬੋਰੇਟਰੀ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।