ਐਡਵੋਕੇਟ ਧਾਮੀ ਵਲੋਂ ਅਕਾਲੀ ਦਲ ’ਚ ਸ਼ਾਮਿਲ ਹੋਏ ਆਗੂਆਂ ਦਾ ਸਨਮਾਨ
ਸ਼ਾਮਚੁਰਾਸੀ, 18 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕਸਬਾ ਸ਼ਾਮਚੁਰਾਸੀ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ ਆਗੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ।
ਸ਼ਾਮਚੁਰਾਸੀ, 18 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕਸਬਾ ਸ਼ਾਮਚੁਰਾਸੀ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ ਆਗੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ। ਇਸ ਸੰਬੰਧੀ ਸ਼ਾਮਚੁਰਾਸੀ ਵਿਖੇ ਪ੍ਰਿੰ. ਅਵਤਾਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਤੇ ਪੰਜਾਬ ਦੇ ਵਿਕਾਸ ਲਈ ਵੱਖ-ਵੱਖ ਕੰਮ ਕੀਤੇ ਹਨ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਉਠਾਏ। ਇਸ ਮੌਕੇ ਹਲਕਾ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ ਗੁਰਦੇਵ ਸਿੰਘ, ਮਹਿਤਾਬ ਸਿੰਘ, ਕਰਮ ਸਿੰਘ, ਅੰਗਤ ਸਿੰਘ, ਗਗਨਪ੍ਰੀਤ ਸਿੰਘ, ਰਣਧੀਰ ਸਿੰਘ, ਬੱਬੀ ਫੰਗੂੜਾ, ਭੀਮਾ ਸ਼ਾਮਚੁਰਾਸੀ, ਜਸਕਰਨ ਸਿੰਘ, ਗੁਰਸਿਮਰਨ ਸਿੰਘ, ਕਰਨਜੋਤ ਸਿੰਘ ਤੇ ਅਮਿੱਤ ਗੁਪਤਾ ਅਤੇ ਹੋਰ ਆਗੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੀ. ਏ. ਸੀ. ਮੈਂਬਰ ਅਮਰੀਕ ਸਿੰਘ ਭਾਗੋਵਾਲ, ਅਜੇ ਸਿੰਘ, ਸੁਖਪਾਲ ਸਿੰਘ ਧੂਤ, ਨਰਿੰਦਰਪਾਲ ਬਾਹਦ, ਅਮਨਦੀਪ ਸਿੰਘ ਬੈਂਸ ਖ਼ੁਰਦ, ਉਪਕਾਰ ਸਿੰਘ ਭੱਕਲਾਂ, ਗੁਰਵੀਰ ਸਿੰਘ ਬਾਹਦ, ਕੁਲਦੀਪ ਸਿੰਘ ਬਾਹਦ ਵੀ ਸ਼ਾਮਿਲ ਸਨ।