19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖ਼ਾਲਸਾ ਕਾਲਜ ’ਚ ‘ਵਿੱਤੀ ਸਾਖ਼ਰਤਾ ਤੇ ਸਾਈਬਰ ਸੁਰੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਮਰਸ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਤੇ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਵਲੋਂ ਵਿੱਦਿਆਰਥੀਆਂ ਨੂੰ ਵਿੱਤੀ ਸਾਖ਼ਰਤਾ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ।

Ad Position 21
No active advertisement
ਅਜੀਤ ਡੈਸਕ 19-10-2026
ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਮਰਸ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਤੇ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਵਲੋਂ ਵਿੱਦਿਆਰਥੀਆਂ ਨੂੰ ਵਿੱਤੀ ਸਾਖ਼ਰਤਾ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ। ਸੈਮੀਨਾਰ ਦੀ ਸ਼ੁਰੂਆਤ ਮੌਕੇ ਕੋਆਰਡੀਨਟੇਰ ਡਾ. ਜਾਨਕੀ ਅਗਰਵਾਲ ਨੇ ਮੁੱਖ ਬੁਲਾਰੇ ਪ੍ਰਵੀਨ ਕੁਮਾਰ ਸੇਬੀ ਪ੍ਰਮਾਣਿਤ ਸਮਾਰਟ ਟ੍ਰੇਨਰ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਜਾਣ-ਪਹਿਚਾਣ ਕਰਵਾਈ। ਮੁੱਖ ਬੁਲਾਰੇ ਪ੍ਰਵੀਨ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਮਝਦਾਰੀ ਨਾਲ ਨਿਵੇਸ਼ ਕਰਨ, ਵਿੱਤੀ ਯੋਜਨਾਬੰਦੀ, ਨਿਵੇਸ਼ ਦੇ ਜੋਖ਼ਮਾਂ ਨੂੰ ਸਮਝਣ ਤੇ ਸਹੀ ਵਿੱਤੀ ਫ਼ੈਸਲੇ ਲੈਣ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਆਨਲਾਈਨ ਧੋਖਾਧੜੀ, ਫਿਸ਼ਿੰਗ ਹਮਲਿਆਂ, ਸ਼ੱਕੀ ਲਿੰਕਾਂ ਤੇ ਡਿਜ਼ੀਟਲ ਭੁਗਤਾਨਾਂ ਨਾਲ ਜੁੜੇ ਖਤਰਿਆਂ ਬਾਰੇ ਸੁਚੇਤ ਕਰਦਿਆਂ ਸਾਈਬਰ ਸੁਰੱਖਿਆ ਦੇ ਅਹਿਮ ਨੁਕਤਿਆਂ ਤੋਂ ਜਾਣੂੁ ਕਰਵਾਇਆ। ਅੰਤ ’ਚ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਦੇ ਦਿਗਆਨ ਵਿਚ ਵਾਧਾ ਕਰਨ ਤੇ ਉਨ੍ਹਾਂ ਨੂੰ ਵਿੱਤੀ ਤੇ ਡਿਜ਼ੀਟਲ ਚੁਣੌਤੀਆਂ ਪ੍ਰਤੀ ਜਾਗਰੂਕ ਕਰਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਗੁਰਜਿੰਦਰ ਕੌਰ ਕਾਮਰਸ ਵਿਭਾਗ ਵਲੋਂ ਨਿਭਾਈ ਗਈ। ਇਸ ਮੌਕੇ ਕਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਗੁਰਪ੍ਰੀਚ ਸਿੰਘ, ਡਾ. ਅਜੇ ਦੱਤਾ, ਵਿਭਾਗਾਂ ਤੋਂ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਪੁਰਹੀਰਾਂ ਤੇ ਨਸਰਾਲਾ ਵਿਖੇ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ ਲਗਾਏ ਅਗਲੀ ਖ਼ਬਰ ਇਕੋਤਰੀ ਸਮਾਗਮ ਦੌਰਾਨ ਟਾਂਡਾ ਅੰਮ੍ਰਿਤਮਈ ਰੰਗ ਵਿਚ ਰੰਗਿਆ
Ad Position 24