18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਜਿੱਤਣ ’ਤੇ ਡਾ. ਵਿਧੀ ਭੱਲਾ ਦਾ ਸਨਮਾਨ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ.

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਬੀ. ਐੱਡ. ਦੀ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਈਆਂ ਸੈਨੇਟ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਨ ਉਪਰੰਤ ਤਕਨੀਕੀ ਅਤੇ ਕਿੱਤਾਮੁਖੀ ਕਾਲਜਾਂ ਦੀ ਪ੍ਰਿੰਸੀਪਲ ਸ਼੍ਰੇਣੀ ਪੰਜਾਬ ਵਿਚੋਂ ਸੈਨੇਟਰ ਚੁਣੇ ਜਾਣ ’ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ’ਚ ਸਨਮਾਨਿਤ ਕੀਤਾ। ਇਸ ਮੌਕੇ ਅਸ਼ਵਨੀ ਦੱਤਾ, ਮਦਨ ਲਾਲ ਮਹਾਜਨ, ਵਿਜੇ ਅਰੋੜਾ, ਅਜੈ ਚਾਵਲਾ ਤੇ ਸ਼ਾਖਾ ਬੱਗਾ ਸਮੇਤ ਹ ੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਡਾ. ਵਿਧੀ ਭੱਲਾ ਦਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਚੁਣਿਆ ਜਾਣਾ ਉਨ੍ਹਾਂ ਦੀ ਯੋਗਤਾ, ਮਿਹਨਤ ਤੇ ਤਜਰਬੇ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਯੂਨੀਵਰਸਿਟੀ ਦੀ ਸੈਨੇਟ ਵਰਗੇ ਮਹੱਤਵਪੂਰਨ ਮੰਚ ’ਤੇ ਯੋਗ ਸਿੱਖਿਆ ਸ਼ਾਸਤਰੀਆਂ ਦੀ ਸ਼ਮੂਲੀਅਤ ਨਾਲ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਤੇ ਕਾਲਜਾਂ ਦੀਆਂ ਸਮੱਸਿਆਵਾਂ ਨੂੰ ਉਚਿੱਤ ਮੰਚ ’ਤੇ ਉਠਾਉਣ ਵਿਚ ਮਦਦ ਮਿਲਦੀ ਹੈ। ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਡਾ. ਵਿਧੀ ਭੱਲਾ ਨੇ ਕਿਹਾ ਕਿ ਉਨ੍ਹਾਂ ਦੀ ਇਸ ਸਫਲਤਾ ਵਿਚ ਉਨ੍ਹਾਂ ਦੇ ਸਹਿਯੋਗੀਆਂ ਤੇ ਸਮਰਥਕਾਂ ਦੇ ਵਿਸ਼ਵਾਸ ਤੇ ਸਹਿਯੋਗ ਦਾ ਅਹਿਮ ਯੋਗਦਾਨ ਹੈ।
Ad Position 22
No active advertisement
ਪਿਛਲੀ ਖ਼ਬਰ ਜੱਸੋਮਜਾਰਾ ਤੋਂ ਮੁਨਿੰਆਂ ਸੰਪਰਕ ਸੜਕ ਦੀ ਮੁੱਖ ਲੋੜ-ਨੰਬਰਦਾਰ ਧਰਮ ਸਿੰਘ ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਬੱਚਿਆਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ
Ad Position 24