ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ
ਪੱਸੀ ਕੰਢੀ, 19 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ਵਿਚੋਂ ਚੋਰਾਂ ਵਲੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਪੱਸੀ ਕੰਢੀ, 19 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ਵਿਚੋਂ ਚੋਰਾਂ ਵਲੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ਨੂੰ ਨਿਸ਼ਾਨਾ ਬਣਾਉਂਦਿਆਂ ਉਥੋਂ ਮੋਟਰ ਤੇ ਹੋਰ ਜ਼ਰੂਰੀ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਸ ਘਟਨਾ ਨਾਲ ਸ਼ਮਸ਼ਾਨਘਾਟ ਵਿਚ ਪਾਣੀ ਦੀ ਸਹੂਲਤ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸੰਬੰਧੀ ਏ. ਐਸ. ਆਈ. ਸੁਰਿੰਦਰਪਾਲ ਸਿੰਘ ਛਿੰਦਾ, ਹਰਪਾਲ ਸਿੰਘ ਭੱਟੀ, ਗੁਰਦੇਵ ਸਿੰਘ, ਬਲਵੀਰ ਸਿੰਘ, ਰਸ਼ਪਾਲ ਸਿੰਘ, ਧਰਮਪਾਲ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਨਿਰਮਲ, ਆਦਿ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਜਾਂਚ ਕਰਕੇ ਚੋਰਾਂ ਦੀ ਪਛਾਣ ਕੀਤੀ ਜਾਵੇ ਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ।