20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਇਕੋਤਰੀ ਸਮਾਗਮ ਦੇ ਲੜੀਵਾਰ ਕੀਰਤਨ ਦਰਬਾਰ ਦੌਰਾਨ ਸੰਤ ਮਹਾਂਪੁਰਸ਼ਾਂ, ਸਿੰਘ ਸਾਹਿਬਾਨ ਨੇ ਭਰੀ ਹਾਜ਼ਰੀ

ਟਾਂਡਾ ਉੜਮੁੜ, 19 ਅਕਤੂਬਰ (ਦੀਪਕ ਬਹਿਲ)-ਦੇਸ਼-ਵਿਦੇਸ਼ ਅੰਦਰ ਅੰਮ੍ਰਿਤ ਰੂਪੀ ਕੁੰਭ ਦੇ ਨਾਂਅ ਨਾਲ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿਥੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਵਿਖੇ ਚੱਲ ਰਹੀ ਇਕੋਤਰੀ ਲੜੀ ਵਿਚ ਆਪਣੀ ਹਾਜ਼ਰੀ ਲਵਾ ਰਹੀਆਂ ਹਨ ਉਥੇ ਇਨ੍ਹਾਂ ਸਮਾਗਮਾਂ ਦੇ ਦੌਰਾਨ ਜਿਥੇ ਸੰਗਤਾਂ ਵਿਚ ਵੱਡਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਸ ਉਤਸ਼ਾਹ ਦੇ ਚੱਲਦਿਆਂ ਹਰ ਰੋਜ਼ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤਰੀ 10 ਵਜੇ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ਮੌਕੇ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ ਹਿੱਸਾ ਲੈ ਰਹੀਆਂ ਹਨ ਜਿਹੜੀਆਂ ਹਰ ਰੋਜ਼ ਰੋਜ਼ਾਨਾ ਸਾਰੀ ਹੀ ਸੰਗਤ ਨੂੰ ਗੁਰ ਸ਼ਬਦ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਸੰਗਤਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ। ਇਸ ਮੌਕੇ ਵੱਖ-ਵੱਖ ਸੰਤ ਮਹਾਂਪੁਰਸ਼ਾਂ ਨੇ ਜਿਥੇ ਇਨ੍ਹਾਂ ਸਮਾਗਮਾਂ ਦੇ ਦੌਰਾਨ ਸ਼ਿਰਕਤ ਕੀਤੀ ਉਥੇ 7ਵੀਂ ਲੜੀ ਦੇ ਅੱਜ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 20-10-2026
ਟਾਂਡਾ ਉੜਮੁੜ, 19 ਅਕਤੂਬਰ (ਦੀਪਕ ਬਹਿਲ)-ਦੇਸ਼-ਵਿਦੇਸ਼ ਅੰਦਰ ਅੰਮ੍ਰਿਤ ਰੂਪੀ ਕੁੰਭ ਦੇ ਨਾਂਅ ਨਾਲ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿਥੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਵਿਖੇ ਚੱਲ ਰਹੀ ਇਕੋਤਰੀ ਲੜੀ ਵਿਚ ਆਪਣੀ ਹਾਜ਼ਰੀ ਲਵਾ ਰਹੀਆਂ ਹਨ ਉਥੇ ਇਨ੍ਹਾਂ ਸਮਾਗਮਾਂ ਦੇ ਦੌਰਾਨ ਜਿਥੇ ਸੰਗਤਾਂ ਵਿਚ ਵੱਡਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਸ ਉਤਸ਼ਾਹ ਦੇ ਚੱਲਦਿਆਂ ਹਰ ਰੋਜ਼ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤਰੀ 10 ਵਜੇ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ਮੌਕੇ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ ਹਿੱਸਾ ਲੈ ਰਹੀਆਂ ਹਨ ਜਿਹੜੀਆਂ ਹਰ ਰੋਜ਼ ਰੋਜ਼ਾਨਾ ਸਾਰੀ ਹੀ ਸੰਗਤ ਨੂੰ ਗੁਰ ਸ਼ਬਦ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਸੰਗਤਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ। ਇਸ ਮੌਕੇ ਵੱਖ-ਵੱਖ ਸੰਤ ਮਹਾਂਪੁਰਸ਼ਾਂ ਨੇ ਜਿਥੇ ਇਨ੍ਹਾਂ ਸਮਾਗਮਾਂ ਦੇ ਦੌਰਾਨ ਸ਼ਿਰਕਤ ਕੀਤੀ ਉਥੇ 7ਵੀਂ ਲੜੀ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਜਿਥੇ ਗੁਰਬਾਣੀ ਨਾਲ ਜੋੜਦਿਆਂ ਸੰਗਤਾਂ ਨੂੰ ਕਿਹਾ ਕਿ 26 ਅਕਤੂਬਰ ਨੂੰ 101 ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਅੰਮ੍ਰਿਤਪਾਨ ਕਰੇ ਤਾਂ ਕਿ ਉਹ ਸਦਾ-ਸਦਾ ਲਈ ਗੁਰੂ ਵਾਲੇ ਬਣ ਸਕਣ। ਇਸ ਮੌਕੇ ਸੰਤ ਰਜਨੀਸ਼ ਸਿੰਘ, ਸੰਤ ਬਾਬਾ ਜੋਗਾ ਸਿੰਘ, ਸੰਤ ਬਾਬਾ ਪਰਮਜੀਤ ਸਿੰਘ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਪਰਵਾਨਾ, ਸੰਤ ਅਮਰੀਕ ਸਿੰਘ ਪੰਜ ਭੈਣੀਆਂ, ਭਾਈ ਹਰਮੇਲ ਪ੍ਰਕਾਸ਼ ਸਿੰਘ ਆਦਿ ਦੇ ਜਥਿਆਂ ਨੇ ਆਪਣੀ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਵਰਨਣਯੋਗ ਹੈ ਕਿ ਇਨ੍ਹਾਂ ਸਮਾਗਮਾਂ ਦਾ ਉਤਸ਼ਾਹ ਇਸ ਵੇਲੇ ਸਿਖ਼ਰਾਂ ’ਤੇ ਪਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਆਕਰਸ਼ਨ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਨਗਰ ਕੀਰਤਨ 25 ਨੂੰ ਸਜਾਏ ਜਾਣਗੇ, ਜਿਨ੍ਹਾਂ ਦੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ
Ad Position 24