ਨਗਰ ਸੁਧਾਰ ਟਰੱਸਟ ਵਲੋਂ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਜਾਰੀ-ਪਾਬਲਾ
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰ ਵਿਭਾਗ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਹੁਸ਼ਿਆਰਪੁਰ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਕਈ ਸੜਕਾਂ ਦੇ ਕੰਮ ਹੋ ਚੁੱਕੇ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਦੌਰਾਨ ਕੀਤਾ।
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰ ਵਿਭਾਗ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਹੁਸ਼ਿਆਰਪੁਰ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਕਈ ਸੜਕਾਂ ਦੇ ਕੰਮ ਹੋ ਚੁੱਕੇ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸੜਕਾਂ ਦੇ ਨਿਰਮਾਣ ਕੰਮਾਂ ਦੇ ਨੀਂਹ ਪੱਥਰ ਪਿਛਲੇ ਸਮੇਂ ਦੌਰਾਨ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਲੋਂ ਸਕੀਮ ’ਚ ਲਗਪਗ 15.63 ਲੱਖ ਰੁਪਏ ਦੇ ਨਾਲ ਪਹਿਲਾਂ ਵਾਟਰ ਸਪਲਾਈ ਅਤੇ ਸੀਵਰੇਜ ਦੀਆਂ ਪਾਈਪਾਂ ਦੇ ਕੰਮ ਮੁਕੰਮਲ ਕੀਤਾ ਗਿਆ ਹੈ ਅਤੇ ਉਪਰੰਤ 39.53 ਲੱਖ ਰੁਪਏ ਨਾਲ ਸਕੀਮ ’ਚ ਲੁੱਕ ਦੀਆਂ ਸੜਕਾਂ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ’ਤੇ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਸੜਕਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦਾ ਵੀ ਪੈਚ ਵਰਕ ਇਸਦੇ ਨਾਲ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਸਕੀਮ ਨੰਬਰ-2 ਰਾਜੀਵ ਗਾਂਧੀ ਐਵਿਨਿਊ ਹੁਸ਼ਿਆਰਪੁਰ ਦੀ ਫਗਵਾੜਾ ਰੋਡ ’ਤੇ 36.20 ਲੱਖ ਰੁਪਏ ਨਾਲ ਸੜਕਾਂ ਦੇ ਨਿਰਮਾਣ ਦਾ ਕੰਮ ਕਰਵਾਇਆ ਜਾਵੇਗਾ।