20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਵੰਡਰਲੈਂਡ ਦੀ ਸੈਰ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਲੋਂ ਵਿਦਿਆਰਥੀਆਂ ਨੂੰ ਵੰਡਰਲੈਂਡ ਪਾਰਕ ਦੀ ਮਨੋਰੰਜਕ ਸੈਰ ਕਰਵਾਈ ਗਈ। ਸਕੂਲ ਦੀ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਲੋਂ ਵਿਦਿਆਰਥੀਆਂ ਨੂੰ ਵੰਡਰਲੈਂਡ ਪਾਰਕ ਦੀ ਮਨੋਰੰਜਕ ਸੈਰ ਕਰਵਾਈ ਗਈ। ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਸਕੂਲ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ, ਬਲਕਿ ਉਨ੍ਹਾਂ ਦੇ ਵਿਅਕਤੀਤਵ ਵਿਚ ਆਤਮ-ਵਿਸ਼ਵਾਸ, ਮਿਲਵਰਤਨ, ਅਨੁਸ਼ਾਸਨ ਤੇ ਸਮੂਹਿਕ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨਾ ਵੀ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਵੰਡਰਲੈਂਡ ਦੀ ਇਹ ਸੈਰ ਵਿਦਿਆਰਥੀਆਂ ਲਈ ਮਨੋਰੰਜਨ ਦੇ ਨਾਲ-ਨਾਲ ਆਪਸੀ ਸਾਂਝ ਮਜ਼ਬੂਤ ਕਰਨ ਦਾ ਵੀ ਇਕ ਵਧੀਆ ਮਾਧਿਅਮ ਬਣੀ। ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਰਾਈਡਾਂ ਦਾ ਅਨੰਦ ਮਾਣਿਆ ਅਤੇ ਹਰ ਨਵੀਂ ਗਤੀਵਿਧੀ ਨਾਲ ਆਪਣੇ ਦਿਨ ਨੂੰ ਹੋਰ ਵੀ ਦਿਲਚਸਪ ਬਣਾਇਆ। ਇਸ ਸੈਰ ਦਾ ਇਕ ਖ਼ਾਸ ਆਕਰਸ਼ਨ ਸਵਿਮਿੰਗ ਪੂਲ ਰਿਹਾ, ਜਿਥੇ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ। ਇਸ ਸੰਬੰਧੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਕਿਹਾ ਕਿ ਅਜਿਹੇ ਮਨੋਰੰਜਕ ਦੌਰੇ ਵਿਦਿਆਰਥੀਆਂ ਦੇ ਮਾਨਸਿਕ ਤੇ ਸਮਾਜਿਕ ਵਿਕਾਸ ਲਈ ਵੀ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਨੋਰੰਜਨ ਨਾਲ ਭਰਿਆ ਅਜਿਹਾ ਸਮਾਂ ਵਿਦਿਆਰਥੀਆਂ ਨੂੰ ਤਾਜ਼ਗੀ ਪ੍ਰਦਾਨ ਕਰਦਾ ਹੈ, ਜਿਸ ਨਾਲ ਉਹ ਨਵੇਂ ਜੋਸ਼ ਤੇ ਉਤਸ਼ਾਹ ਨਾਲ ਆਪਣੀਆਂ ਪੜ੍ਹਾਈ ਸੰਬੰਧੀ ਗਤੀਵਿਧੀਆਂ ਵੱਲ ਮੁੜ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਰੀਆ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਫੂਡ ਸੇਫ਼ਟੀ ਟੀਮਾਂ ਨੇ ਚੈਕਿੰਗ ਦੌਰਾਨ ਦੁੱਧ ਦੇ 2, ਦਹੀਂ ਦਾ 1 ਤੇ ਮਠਿਆਈ ਦੇ 3 ਸੈਂਪਲ ਭਰੇ
Ad Position 24