ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ-ਡਾ. ਅਮੋਲਕ ਸਿੰਘ ਮਰਵਾਹਾ
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸੀਨੀਅਰ ਅਰਜੁਨ ਕਲੱਬ ਟਾਂਡਾ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਡਾ. ਅਮੋਲਕ ਸਿੰਘ ਮਰਵਾਹਾ ਵਲੋਂ ਕੀਤਾ।
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਸੀਨੀਅਰ ਅਰਜੁਨ ਕਲੱਬ ਟਾਂਡਾ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਡਾ. ਅਮੋਲਕ ਸਿੰਘ ਮਰਵਾਹਾ ਵਲੋਂ ਕੀਤਾ। ਇਸ ਮੌਕੇ ਕਲੱਬ ਦੇ ਕਮੇਟੀ ਮੈਂਬਰਾਂ ਤੇ ਸੇਵਾਦਾਰਾਂ ਵਲੋਂ ਡਾ. ਮਰਵਾਹਾ ਦਾ ਸਨਮਾਨ ਕੀਤਾ। ਇਸ ਮੌਕੇ ਡਾ. ਅਮੋਲਕ ਸਿੰਘ ਮਰਵਾਹਾ ਨੇ ਰਾਮ ਲੀਲਾ ਦਾ ਉਦਘਾਟਨ ਕਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਇਮਾਨਦਾਰੀ, ਤਿਆਗ, ਮਰਿਆਦਾ ਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਸਾਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਚੰਗੇ ਸੰਸਕਾਰਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਮਰਵਾਹਾ ਨੇ ਸਮੂਹ ਸੰਗਤਾਂ ਨੂੰ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਸੀ ਪਿਆਰ, ਭਾਈਚਾਰਾ ਕਾਇਮ ਰੱਖਣ ਤੇ ਸਮਾਜ ਵਿਚ ਸਦਭਾਵਨਾ ਦਾ ਮਾਹੌਲ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਅਰਜਨ ਕਲੱਬ ਟਾਂਡਾ ਦੇ ਸਮੂਹ ਅਹੁਦੇਦਾਰ ਅਤੇ ਮੈਬਰ ਮੌਜੂਦ ਸਨ।