ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸਚਾਈ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ-ਔਲਖ
ਟਾਂਡਾ ਉੜਮੁੜ, 19 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਰਾਮਾ ਡਰਾਮਾਟਰਿਕ ਕਲੱਬ ਉੜਮੁੜ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਟਾਂਡਾ ਉੜਮੁੜ, 19 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਰਾਮਾ ਡਰਾਮਾਟਰਿਕ ਕਲੱਬ ਉੜਮੁੜ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮ-ਲੀਲ੍ਹਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਸਾਨੂੰ ਸੱਚਾਈ, ਮਰਿਆਦਾ, ਸੇਵਾ, ਤਿਆਗ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ ਤੇ ਸਦਭਾਵਨਾ ਬਣਾਈ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਰਾਮ-ਲੀਲ੍ਹਾ ਵਰਗੇ ਸਮਾਗਮ ਲੋਕਾਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਅਜਿਹੇ ਆਯੋਜਨਾਂ ਰਾਹੀਂ ਬੱਚਿਆਂ ਤੇ ਨੌਜਵਾਨਾਂ ਨੂੰ ਸਾਡੇ ਮਹਾਨ ਇਤਿਹਾਸ ਤੇ ਧਾਰਮਿਕ ਪਰੰਪਰਾਵਾਂ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਨੇ ਸ੍ਰੀ ਰਾਮਾ ਡਰਾਮੈਟਿਕ ਕਲੱਬ ਦੇ ਸਮੂਹ ਮੈਂਬਰਾਂ ਤੇ ਪ੍ਰਬੰਧਕਾਂ ਨੂੰ ਰਾਮ-ਲੀਲ੍ਹਾ ਦਾ ਸਫਲ ਆਯੋਜਨ ਕਰਨ ਲਈ ਵਧਾਈ ਦਿੱਤੀ ।