20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਦੁਸਹਿਰੇ ਤੇ ਦੁਰਗਾ ਪੂਜਾ ਦਾ ਸ਼ਾਨਦਾਰ ਆਯੋਜਨ

ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦੁਰਗਾ ਪੂਜਾ ਤੇ ਦੁਸਹਿਰੇ ਦੇ ਪਾਵਨ ਤਿਉਹਾਰਾਂ ਦੇ ਮੌਕੇ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਤੇ ਜਿੱਤ ਦਾ ਸੰਦੇਸ਼ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦੁਰਗਾ ਪੂਜਾ ਤੇ ਦੁਸਹਿਰੇ ਦੇ ਪਾਵਨ ਤਿਉਹਾਰਾਂ ਦੇ ਮੌਕੇ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਤੇ ਜਿੱਤ ਦਾ ਸੰਦੇਸ਼ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾ ਕੋਮਲ ਨੇ ਨਵਰਾਤਰੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਮਾਂ ਦੁਰਗਾ ਦੇ ਨੌਂ ਸਰੂਪਾਂ ਦੇ ਨਾਂਆ ਤੇ ਉਨ੍ਹਾਂ ਦੇ ਅਰਥਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਧਿਆਪਕਾ ਪ੍ਰੀਤੀ ਨੇ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਸਮਝਾਉਂਦਿਆਂ ਭਗਵਾਨ ਸ੍ਰੀ ਰਾਮ ਵਲੋਂ ਰਾਵਣ ’ਤੇ ਪ੍ਰਾਪਤ ਕੀਤੀ ਜਿੱਤ ਦੀ ਕਥਾ ਸੁਣਾਈ। ਉਨ੍ਹਾਂ ਨੇ ਰਾਵਣ ਦੇ ਦਸ ਸਿਰਾਂ ਦੇ ਪ੍ਰਤੀਕਾਤਮਕ ਅਰਥ ਨੂੰ ਸਮਝਾਉਂਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਤਿਉਹਾਰ ਸਾਨੂੰ ਹੰਕਾਰ, ਗੁੱਸੇ, ਲਾਲਚ, ਮੋਹ ਤੇ ਹੋਰ ਬੁਰਾਈਆਂ ਦਾ ਤਿਆਗ ਕਰਕੇ ਸੱਚਾਈ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸੂਦਨ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੋਵਾਂ ਤਿਉਹਾਰਾਂ ਦੇ ਸੱਭਿਆਚਾਰਕ ਤੇ ਨੈਤਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਤਿਉਹਾਰਾਂ ਦੇ ਉਤਸ਼ਾਹ ਨੂੰ ਹੋਰ ਵੀ ਖ਼ਾਸ ਬਣਾਉਣ ਲਈ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੀ-ਨਰਸਰੀ ਤੇ ਐੱਲ. ਕੇ. ਜੀ. ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਮਨਮੋਹਕ ਹਸਤਕਲਾ ਗਤੀਵਿਧੀਆਂ ਰਾਹੀਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਉਥੇ ਹੀ, ਦੂਜੀ ਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਰਾਮਾਇਣ ’ਤੇ ਆਧਾਰਿਤ ਨਾਟਕ ਪੇਸ਼ ਕਰਕੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਤੇ ਰਾਵਣ ’ਤੇ ਉਨ੍ਹਾਂ ਦੀ ਜਿੱਤ ਦੀ ਕਥਾ ਨੂੰ ਜੀਵੰਤ ਰੂਪ ਵਿਚ ਪੇਸ਼ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐਸ. ਮੁਲਤਾਨੀ ਤੇ ਨੀਰੂ ਮੁਲਤਾਨੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਨਵਰਾਤਰੀ ਅਤੇ ਦੁਸਹਿਰੇ ਦੇ ਪਾਵਨ ਤਿਉਹਾਰਾਂ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੰਗਲ ਖਨੌੜਾ ਵਿਖੇ ਤੀਸਰੇ ਸਾਲਾਨਾ ਵਾਲੀਬਾਲ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਹਰਸਿਮਰਤ ਸਾਹੀ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸਚਾਈ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ-ਔਲਖ
Ad Position 24