ਜਵਾਹਰ ਖੁਰਾਣਾ ਨੂੰ ਮੁੜ ਭਾਜਪਾ ਦਾ ਸੂਬਾ ਕਾਰਜਕਾਰਨੀ ਮੈਂਬਰ ਬਣਾਇਆ
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਵਾਹਰ ਖੁਰਾਣਾ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਹੁਸ਼ਿਆਰਪੁਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਹੁਸ਼ਿਆਰਪੁਰ ਦਿਹਾਤੀ ਨੂੰ ਮੁੜ ਸੂਬਾ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਟਾਂਡਾ ਉੜਮੁੜ, 19 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਵਾਹਰ ਖੁਰਾਣਾ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਹੁਸ਼ਿਆਰਪੁਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਹੁਸ਼ਿਆਰਪੁਰ ਦਿਹਾਤੀ ਨੂੰ ਮੁੜ ਸੂਬਾ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜਵਾਹਰ ਖੁਰਾਣਾ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੇ 6 ਸਾਲ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਤੇ 5 ਸਾਲ ਪਲੈਨਿੰਗ ਬੋਰਡ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਰੂਪਨਗਰ ਤੇ ਜ਼ਿਲ੍ਹਾ ਜਲੰਧਰ ਦੇ ਪ੍ਰਭਾਰੀ ਸਮੇਤ ਪਾਰਟੀ ਵਲੋਂ ਸੌਂਪੀਆਂ ਕਈ ਹੋਰ ਅਹਿਮ ਜ਼ਿੰਮੇਵਾਰੀਆਂ ਨਿਭਾਉਂਦੇ ਰਹੇ ਹਨ। ਉਹ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਰਹੇ ਹਨ। ਮੁੜ ਸੂਬਾ ਕਾਰਜਕਾਰਨੀ ਮੈਂਬਰ ਬਣਾਏ ਜਾਣ ’ਤੇ ਜਵਾਹਰ ਖੁਰਾਣਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ, ਪੰਜਾਬ ਪ੍ਰਧਾਨ ਅਤੇ ਕੇਂਦਰੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਨ।