ਅਧਿਆਪਕ ਜਥੇਬੰਦੀਆਂ ਨੇ ਸਮੂਹਿਕ ਛੁੱਟੀ ਸੰਬੰਧੀ ਪੱਤਰ ਜਿਲ੍ਹਾ ਸਿੱਖਿਆ ਅਫਸਰ ਨੂੰ ਦਿੱਤਾ
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਅਧਿਆਪਕ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ 21 ਅਕਤੂਬਰ ਨੂੰ ਪੰਜਾਬ ਬੰਦ ਨਾਲ ਖੜ੍ਹਦਿਆਂ ਸਕੂਲਾਂ ਵਿਚੋਂ ਸਮੂਹਿਕ ਛੁੱਟੀ ਲੈ ਕੇ ਰੋਸ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਿਸ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਅਧਿਆਪਕ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ 21 ਅਕਤੂਬਰ ਨੂੰ ਪੰਜਾਬ ਬੰਦ ਨਾਲ ਖੜ੍ਹਦਿਆਂ ਸਕੂਲਾਂ ਵਿਚੋਂ ਸਮੂਹਿਕ ਛੁੱਟੀ ਲੈ ਕੇ ਰੋਸ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਿਸ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਡਰਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਜੁਆਇੰਟ ਸਕੱਤਰ ਪ੍ਰਵੀਨ ਸ਼ੇਰਪੁਰ ਤੇ ਅਧਿਆਪਕ ਦਲ ਦੇ ਆਗੂ ਸਰਬਜੀਤ ਕੰਗ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਦੇ ਇਕ ਵੱਡੇ ਵਫ਼ਦ ਨੇ ਜਿਲ੍ਹਾ ਸਿੱਖਿਆ ਅਫਸਰ ਹਰਜਿੰਦਰ ਕੌਰ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਅਮਨਦੀਪ ਸ਼ਰਮਾ ਨੂੰ ਅਧਿਆਪਕਾਂ ਦੁਆਰਾ ਸਮੂਹਿਕ ਛੁੱਟੀ ਲੈਣ ਦਾ ਨੋਟਿਸ ਸੌਂਪਿਆ। ਇਸ ਮੌਕੇ ਵਿਨੇ ਕੁਮਾਰ, ਅਮਨਦੀਪ ਸਿੰਘ, ਸਤਨਾਮ ਸਿੰਘ, ਨੰਦ ਰਾਮ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਰਜਿੰਦਰ ਹੇਜਮਾ, ਬਲਬੀਰ ਸਿੰਘ ਧਾਮੀ, ਹੰਸ ਰਾਜ, ਦਲਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।