21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਰਤ ਇਕ ਮਜ਼ਬੂਤ ਲੋਕਤੰਤਰੀ ਦੇਸ਼-ਅਜੈ ਕੌਸ਼ਲ ਸੇਠੂ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਨਾ ਤਾਂ ਬੰਗਲਾਦੇਸ਼ ਹੈ ਅਤੇ ਨਾ ਹੀ ਨਿਪਾਲ, ਜਿੱਥੋਂ ਦੀਆਂ ਸਥਿਤੀਆਂ ਦਾ ਹਵਾਲਾ ਦੇ ਕੇ ਦੇਸ਼ ਵਿਚ ਸਿਆਸੀ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਇਕ ਮਜ਼ਬੂਤ ਲੋਕਤੰਤਰੀ ਦੇਸ਼ ਹੈ, ਜਿਥੇ ਸੱਤਾ ਤਬਦੀਲੀ ਦਾ ਇਕੋ-ਇਕ ਉਚਿਤ ਰਾਹ ਸੰਵਿਧਾਨ, ਲੋਕਤੰਤਰੀ ਮਰਿਆਦਾਵਾਂ ਤੇ ਚੋਣ ਪ੍ਰਕਿਰਿਆ ’ਚੋਂ ਹੋ ਕੇ ਲੰਘਦਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਨਾ ਤਾਂ ਬੰਗਲਾਦੇਸ਼ ਹੈ ਅਤੇ ਨਾ ਹੀ ਨਿਪਾਲ, ਜਿੱਥੋਂ ਦੀਆਂ ਸਥਿਤੀਆਂ ਦਾ ਹਵਾਲਾ ਦੇ ਕੇ ਦੇਸ਼ ਵਿਚ ਸਿਆਸੀ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਇਕ ਮਜ਼ਬੂਤ ਲੋਕਤੰਤਰੀ ਦੇਸ਼ ਹੈ, ਜਿਥੇ ਸੱਤਾ ਤਬਦੀਲੀ ਦਾ ਇਕੋ-ਇਕ ਉਚਿਤ ਰਾਹ ਸੰਵਿਧਾਨ, ਲੋਕਤੰਤਰੀ ਮਰਿਆਦਾਵਾਂ ਤੇ ਚੋਣ ਪ੍ਰਕਿਰਿਆ ’ਚੋਂ ਹੋ ਕੇ ਲੰਘਦਾ ਹੈ। ਜੇਕਰ ਵਿਰੋਧੀ ਧਿਰ ਸੱਤਾ ਵਿਚ ਆਉਣਾ ਚਾਹੁੰਦੀ ਹੈ ਤਾਂ ਉਸ ਨੂੰ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਚੋਣਾਂ ਵਿਚ ਆਪਣੀ ਤਾਕਤ ਸਾਬਤ ਕਰਨੀ ਚਾਹੀਦੀ ਹੈ। ਅਜੈ ਕੌਸ਼ਲ ਸੇਠੂ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਚੋਣਾਂ ਰਾਹੀਂ ਸੱਤਾ ਹਾਸਿਲ ਕਰਨ ਦੀਆਂ ਆਪਣੀਆਂ ਸੰਭਾਵਨਾਵਾਂ ਨੂੰ ਲੈ ਕੇ ਭਰੋਸੇਮੰਦ ਨਹੀਂ ਹੈ, ਇਸ ਲਈ ਉਹ ਨੌਜਵਾਨਾਂ ਨੂੰ ਭੜਕਾ ਕੇ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਵਰਗ ਇੰਨਾ ਜਾਗਰੂਕ ਤੇ ਸਮਝਦਾਰ ਹੈ ਕਿ ਉਹ ਸਿਆਸੀ ਸਵਾਰਥ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪਛਾਣਦਾ ਹੈ ਅਤੇ ਆਸਾਨੀ ਨਾਲ ਕਿਸੇ ਦੇ ਬਹਿਕਾਵੇ ਵਿਚ ਨਹੀਂ ਆਉਣ ਵਾਲਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਵਿਚ ਅਥਾਹ ਊਰਜਾ, ਪ੍ਰਤਿਭਾ ਤੇ ਦੇਸ਼ ਨੂੰ ਅੱਗੇ ਵਧਾਉਣ ਦਾ ਜਜ਼ਬਾ ਹੈ । ਸੇਠੂ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਨੂੰ ਗੁਮਰਾਹ ਕਰਨ ਦੀ ਬਜਾਏ ਵਿਕਾਸ, ਰੁਜ਼ਗਾਰ, ਸਿੱਖਿਆ ਤੇ ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ’ਤੇ ਆਪਣੀਆਂ ਨੀਤੀਆਂ ਸਪਸ਼ਟ ਕਰਨੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਹਰਦੇਵ ਸਿੰਘ ਕਾਹਮਾ ਵਲੋਂ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਨੂੰ 2 ਲੱਖ ਦੀ ਦਾਨ ਰਾਸ਼ੀ ਭੇਟ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਮਾਤਾ ਦੁਰਗਾ ਦੀ ਆਰਤੀ ’ਚ ਹਾਜ਼ਰੀ ਲਗਵਾਉਣ ਪਹੁੰਚੇ
Ad Position 24