21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕੀਰਤਨ ਦਰਬਾਰ ਦਾ ਪ੍ਰਚਾਰ ਕਰਦੇ ਹੋਏ ਬਜ਼ੁਰਗ ਸੁਰਜੀਤ ਸਿੰਘ। ਨਾਲ ਰਣਜੀਤ ਸਿੰਘ ਸਰਪੰਚ ਲਾਚੋਵਾਲ। 100 ਸਾਲਾ ਬਜ਼ੁਰਗ ਕੀਰਤਨ ਦਰਬਾਰ ਸੰਬੰਧੀ ਕਰ ਰਿਹੈ ਪ੍ਰਚਾਰ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਵਿਖੇ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ‘ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਜਦਕਿ ਵੱਖ-ਵੱਖ ਰਾਗੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 21-10-2026
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਵਿਖੇ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ‘ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਜਦਕਿ ਵੱਖ-ਵੱਖ ਰਾਗੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਜਿੱਥੇ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੰਬੰਧੀ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਪਿੰਡ ਤਿੰਨ ਚੱਕ 14 ਐਲ. (ਪਾਕਿਸਤਾਨ) ਦੇ ਜੰਮਪਲ 100 ਸਾਲਾ ਬਜ਼ੁਰਗ ਸੁਰਜੀਤ ਸਿੰਘ ਪਿੰਡ ਜਕੋਵਾਲ (ਹੁਸ਼ਿਆਰਪੁਰ) ਵਲੋਂ ਵੀ ਕੀਰਤਨ ਦਰਬਾਰ ਦਾ ਪੋਸਟਰ ਜਾਰੀ ਕਰਦਿਆਂ ਪ੍ਰਚਾਰ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਹਟੀਵਾਲ ਵਿਖੇ ਦੂਸਰੇ ਛਿੰਝ ਮੇਲੇ ਦੌਰਾਨ ਵੱਡੀ ਰੁਮਾਲੀ ਦੀ ਕੁਸ਼ਤੀ ਤੇ ਪ੍ਰਿਤਪਾਲ ਫਗਵਾੜਾ ਰਿਹਾ ਜੇਤੂ ਅਗਲੀ ਖ਼ਬਰ ਖ਼ੂਨਦਾਨ ਕਰਨ ‘ਤੇ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਸਨਮਾਨ ਕਰਦੇ ਹੋਏ ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਜਤਿੰਦਰ ਸਿੰਘ ਲ...
Ad Position 24