21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਤਲਵਾੜਾ ’ਚ ਮਿਲਾਵਟੀ ਦੁੱਧ ਤੋਂ ਬਣੇ ਪਨੀਰ ਤੇ ਮਿਠਾਈਆਂ ਦੀ ਧੜੱਲੇ ਨਾਲ ਵਿੱਕਰੀ

ਤਲਵਾੜਾ, 20 ਅਕਤੂਬਰ (ਅਜੀਤ ਪ੍ਰਤੀਨਿਧੀ)- ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਤਲਵਾੜਾ ’ਚ ਮਿਲਾਵਟੀ ਦੁੱਧ ਤੋਂ ਬਣੇ ਪਨੀਰ ਅਤੇ ਨਕਲੀ ਮਿਠਾਈਆਂ ਦੀ ਵਿੱਕਰੀ ਜ਼ੋਰਾਂ ’ਤੇ ਚੱਲ ਰਹੀ ਹੈ। ਸਬੰਧਿਤ ਵਿਭਾਗ ਦੀ ਕਥਿਤ ਅਣਗਹਿਲੀ ਕਾਰਨ ਮਿਲਾਵਟ ਖੋਰ ਅਨਸਰ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਮੋਟੀ ਕਮਾਈ ਕਰ ਰਹੇ ਹਨ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰਾਂ ਦੀ ਸਿਹਤ ਤੇ ਗੰਭੀਰ ਅਸਰ ਪੈਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-10-2026
ਤਲਵਾੜਾ, 20 ਅਕਤੂਬਰ (ਅਜੀਤ ਪ੍ਰਤੀਨਿਧੀ)- ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਤਲਵਾੜਾ ’ਚ ਮਿਲਾਵਟੀ ਦੁੱਧ ਤੋਂ ਬਣੇ ਪਨੀਰ ਅਤੇ ਨਕਲੀ ਮਿਠਾਈਆਂ ਦੀ ਵਿੱਕਰੀ ਜ਼ੋਰਾਂ ’ਤੇ ਚੱਲ ਰਹੀ ਹੈ। ਸਬੰਧਿਤ ਵਿਭਾਗ ਦੀ ਕਥਿਤ ਅਣਗਹਿਲੀ ਕਾਰਨ ਮਿਲਾਵਟ ਖੋਰ ਅਨਸਰ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਮੋਟੀ ਕਮਾਈ ਕਰ ਰਹੇ ਹਨ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰਾਂ ਦੀ ਸਿਹਤ ਤੇ ਗੰਭੀਰ ਅਸਰ ਪੈਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਅੱਜ ਕੱਲ੍ਹ ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ’ਚ ਪਨੀਰ ਅਤੇ ਮਿਠਾਈਆਂ ਦੀ ਮੰਗ ਸਿਖਰ ਤੇ ਹੈ। ਵੱਧ ਮੁਨਾਫ਼ਾ ਕਮਾਉਣ ਦੇ ਲਾਲਚ ’ਚ ਕੁੱਝ ਦੁਕਾਨਦਾਰ ਅਤੇ ਲਿੰਕ ਸਪਲਾਇਰ ਖਪਤਕਾਰਾਂ ਨੂੰ ਗੈਰ ਮਿਆਰੀ ਅਤੇ ਕੈਮੀਕਲ ਯੁਕਤ ਖਾਣ ਪੀਣ ਵਾਲੀਆਂ ਵਸਤੂਆਂ ਵੇਚ ਰਹੇ ਹਨ। ਸਥਾਨਕ ਕੁੱਝ ਨਿਵਾਸੀਆਂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਹਰ ਰੋਜ਼ ਸਵੇਰੇ ਕਰੀਬ 4 ਵਜੇ ਗੁਰਦਾਸਪੁਰ ਜ਼ਿਲ੍ਹੇ ਤੋਂ ਪਨੀਰ ਨਾਲ ਭਰੀਆਂ ਗੱਡੀਆਂ ਤਲਵਾੜਾ ਪਹੁੰਚਦੀਆਂ ਹਨ। ਤਲਵਾੜਾ ਨਿਵਾਸੀਆਂ ਨੇ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਤੇ ਫੂਡ ਸੇਫ਼ਟੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਿਠਾਈਆਂ ਦੀ ਦੁਕਾਨਾਂ ਦੀ ਤੁਰੰਤ ਵਿਸ਼ੇਸ਼ ਚੈਕਿੰਗ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਮਹਾ ਹੜਤਾਲ ਵਿਚ ਵੱਡੇ ਪੱਧਰ ’ਤੇ ਮੁਲਾਜ਼ਮ ਸ਼ਮੂਲੀਅਤ ਕਰਨਗੇ ਅਗਲੀ ਖ਼ਬਰ ਬਲਾਕ ਪੱਧਰੀ ਡਰਾਮਾ ਮੁਕਾਬਲੇ ’ਚ ਸਰਕਾਰੀ ਸਕੂਲ ਡੱਫਰ ਦੇ ਜੇਤੂ ਵਿਦਿਆਰਥੀ ਸਨਮਾਨਿਤ
Ad Position 24