21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਪੋਰਟਸ ਮੀਟ ’ਚ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਬਣਿਆ ਓਵਰਆਲ ਚੈਂਪੀਅਨ

ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਬੈਂਸ ਅਵਾਨ ਸਕੂਲ ਵਿਚ ਹੋਈ ਇੰਟਰ ਸਕੂਲ ਸਾਲਾਨਾ ਸਪੋਰਟਸ ਮੀਟ ‘ਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 26 ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਨੇ ਆਪਣੀ ਕਾਬਲੀਅਤ, ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-10-2026
ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਬੈਂਸ ਅਵਾਨ ਸਕੂਲ ਵਿਚ ਹੋਈ ਇੰਟਰ ਸਕੂਲ ਸਾਲਾਨਾ ਸਪੋਰਟਸ ਮੀਟ ‘ਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 26 ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਨੇ ਆਪਣੀ ਕਾਬਲੀਅਤ, ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਸਕੂਲ ਟੀਮ ਨੂੰ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਖੇਡ ਇੰਚਾਰਜ ਗੁਰਮੇਲ ਸਿੰਘ ਨੇ ਟਰਾਫ਼ੀ ਦਿੱਤੀ, ਸਕੂਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ 26 ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ, ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਨੇ 19 ਸੋਨੇ ਦੇ ਤਗਮਿਆਂ ਨਾਲ ਦੂਜਾ ਸਥਾਨ ਅਤੇ ਸਰ ਮਾਰਸ਼ਲ ਸਕੂਲ ਬੈਂਸ ਆਵਾਨ ਨੇ 14 ਸੋਨੇ ਦੇ ਤਗਮਿਆਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਸਰਬਜੀਤ ਕੌਰ ਸਮੇਤ ਅਧਿਆਪਕ ਮਨਦੀਪ ਸਿੰਘ, ਸੁਖਲਿੰਦਰ ਪਾਲ ਸਿੰਘ, ਦਲਜੀਤ ਕੌਰ, ਰਾਜਦੀਪ ਸੈਣੀ, ਕਿਰਨਦੀਪ ਕੌਰ, ਗੁਰਪ੍ਰੀਤ ਕੌਰ, ਸਿਮਰਪ੍ਰੀਤ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਪਰਮਦੀਪ ਕੌਰ, ਬਬੀਤਾ, ਨੀਲਮਾ ਦੇਵੀ, ਅਵਤਾਰ ਕੌਰ, ਮਨਪ੍ਰੀਤ ਕੌਰ, ਸਿਮਰਨ ਸੈਣੀ, ਸ਼ਿਵਾਨੀ, ਧਰਮਵੀਰ ਕੌਰ ਅਤੇ ਸਿਮਰਨਜੀਤ ਕੌਰ, ਮਨਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ‘ਚ ਦੁਸਹਿਰਾ ਮਨਾਇਆ ਅਗਲੀ ਖ਼ਬਰ ਡੇਰਾ ਬਾਪੂ ਗੰਗਾ ਦਾਸ ਵਿਖੇ ਕਰਵਾਈ 7 ਦਿਨਾਂ ਰਾਮ ਕਥਾ ਸਮਾਪਤ
Ad Position 24